ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਦੋ ਸਰਕਾਰੀ ਸਕੂਲਾਂ ਲਈ ਦਿੱਤੀ ਸਾਢੇ 14 ਲੱਖ ਰੁਪਏ ਦੀ ਗ੍ਰਾਂਟ

ਬਲਬੀਰ ਸਿੰਘ ਸਿੱਧੂ ਨੇ ਹਲਕੇ ਦੇ ਦੋ ਸਰਕਾਰੀ ਸਕੂਲਾਂ ਲਈ ਦਿੱਤੀ ਸਾਢੇ 14 ਲੱਖ ਰੁਪਏ ਦੀ ਗ੍ਰਾਂਟ
1 ਕਰੋੜ 20 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ 
ਐਸ.ਏ.ਐਸ.ਨਗਰ, 1 ਅਕਤੂਬਰ (ਸ.ਬ.) ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰ. ਬਲਬੀਰ ਸਿੰਘ ਸਿੱਧੂ ਨੇ ਲਗਭਗ 1 ਕਰੋੜ 20 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਲਈ ਫੰਡ ਜਾਰੀ ਕੀਤੇ ਹਨ| ਸ੍ਰ. ਸਿੱਧੂ ਨੇ ਜਿਥੇ ਸ਼ਹਿਰ ਦੀਆਂ ਵੱਖ ਵੱਖ ਮਾਰਕੀਟਾਂ ਵਿਚ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ, ਉਥੇ ਦੋ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਗ੍ਰਾਂਟ ਦੇ ਚੈੱਕ ਸੌਂਪੇ|
ਇਸ ਮੌਕੇ ਸ੍ਰ. ਸਿੱਧੂ ਨੇ ਦੱਸਿਆ ਕਿ ਹਲਕੇ ਦੇ ਸਰਕਾਰੀ ਸਕੂਲਾਂ ਦਾ ਮੂੰਹ-ਮੁਹਾਂਦਰਾ ਬਦਲਣ ਲਈ  ਸਰਕਾਰੀ ਮਿਡਲ ਸਕੂਲ ਫੇਜ਼ 2 ਦੀ ਇਮਾਰਤ ਦੀ ਮੁਰੰਮਤ ਲਈ ਸਾਢੇ ਨੌਂ ਲੱਖ ਰੁਪਏ ਦਾ ਚੈੱਕ ਸਕੂਲ ਦੀ ਮੁੱਖ ਅਧਿਆਪਕਾ ਨੂੰ ਸੌਂਪਿਆ ਗਿਆ ਹੈ ਅਤੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼ 3ਬੀ1 ਵਿਚ ‘ਮਿੱਡ ਡੇਅ ਮੀਲ ਸ਼ੈਡ’ ਦੀ ਉਸਾਰੀ ਲਈ ਸਕੂਲ ਦੀ ਪ੍ਰਿੰਸੀਪਲ ਨੂੰ 5 ਲੱਖ ਰੁਪਏ ਦਾ ਚੈਕ ਸੌਂਪਿਆ ਗਿਆ ਹੈ|  
ਉਨ੍ਹਾਂ ਦੱਸਿਆ ਕਿ ਫੇਜ਼ 7 ਦੇ ਪਾਰਕ ਨੰਬਰ 14 ਦੀ ਨੁਹਾਰ ਬਦਲੀ ਜਾ ਰਹੀ ਹੈ ਜਿਸ ਲਈ 45 ਲੱਖ ਰੁਪਏ ਦੀ ਲਾਗਤ ਵਾਲੇ ਵਿਕਾਸ ਕਾਰਜ ਆਰੰਭ ਕੀਤੇ ਜਾ ਰਹੇ ਹਨ| ਇਸ ਤੋਂ ਇਲਾਵਾ 23 ਲੱਖ ਰੁਪਏ ਦੀ ਲਾਗਤ ਨਾਲ ਕਮਾਂਡੋ ਕੰਪਲੈਕਸ ਦੀਆਂ ਸੜਕਾਂ ਅਤੇ 40 ਲੱਖ ਰੁਪਏ ਦੀ ਲਾਗਤ ਨਾਲ ਫੇਜ਼ 10 ਦੀ ਮਾਰਕੀਟ ਦੀ ਪਾਰਕਿੰਗ ਦਾ ਨਵੀਨੀਕਰਨ ਕੀਤਾ ਜਾਵੇਗਾ|
ਇਸ ਦੌਰਾਨ ਸਿਹਤ ਮੰਤਰੀ ਨੇ          ਫੇਜ਼ 7 ਅਤੇ ਫੇਜ਼ 11 ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਵੀ ਲਿਆ| ਉਹਨਾਂ ਕਿਹਾ ਕਿ ਸ਼ਹਿਰ ਦੀਆਂ ਵੱਖ-ਵੱਖ ਮਾਰਕੀਟਾਂ ਦੇ ਨਵੀਨੀਕਰਨ ਦਾ ਕੰਮ ਚੱਲ ਰਿਹਾ ਹੈ| 
ਇਸ ਮੌਕੇ ਉਨ੍ਹਾਂ ਦੇ ਸਿਆਸੀ ਸਕੱਤਰ ਅਤੇ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਨਗਰ ਨਿਗਮ ਦੇ ਕਮਿਸ਼ਨਰ ਡਾ. ਕਮਲ ਕੁਮਾਰ ਗਰਗ, ਨਿਗਰਾਨ ਇੰਜਨੀਅਰ ਮੁਕੇਸ਼ ਗਰਗ, ਅਮਰਜੀਤ ਸਿੰਘ ਜੀਤੀ ਸਿੱਧੂ,                    ਚੇਅਰਮੈਨ ਸਹਿਕਾਰੀ ਬੈਂਕ, ਪ੍ਰਿੰਸੀਪਲ ਸੁਖਵਿੰਦਰ ਕੌਰੀ ਧਾਰੀਵਾਲ, ਮੁੱਖ ਅਧਿਆਪਕਾ ਸੁਖਮਿੰਦਰ ਕੌਰ, ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਹਿੰਮਤ ਸਿੰਘ ਹੁੰਦਲ, ਜ਼ਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਗੁਰਪ੍ਰੀਤ ਕੌਰ ਧਾਰੀਵਾਲ, ਸਾਬਕਾ ਐਮ.ਸੀ. ਰਾਜਿੰਦਰ ਸਿੰਘ ਰਾਣਾ ਅਤੇ ਕੁਲਜੀਤ ਸਿੰਘ ਬੇਦੀ, ਵਿਨੋਦ ਮਮਿਕ,  ਰਾਜਾ ਕੰਵਰਜੋਤ ਸਿੰਘ, ਜਗਰੂਪ ਸਿੰਘ ਭੰਗੂ, ਮਨਮੋਹਨ ਕੌਰ, ਜੀ.ਐਸ. ਰਿਆੜ, ਜਸਪਾਲ ਸਿੰਘ ਟਿਵਾਣਾ, ਅਮਿਤ ਮਰਵਾਹਾ, ਐਚ.ਐਸ. ਕੰਵਲ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਆਈ.ਡੀ. ਸਿੰਘ ਤੋਂ ਇਲਾਵਾ ਹੋਰ ਪਤਵੰਤੇ ਮੌਜੂਦ ਸਨ|

Leave a Reply

Your email address will not be published. Required fields are marked *