ਬਲਬੀਰ ਸਿੰਘ ਸਿੱਧੂ ਹਨ ਬਦਲੀ ਮੰਤਰੀ : ਡਾ. ਮੁਲਤਾਨੀ

ਐਸ ਏ ਐਸ ਨਗਰ, 9 ਫਰਵਰੀ (ਸ.ਬ.) ਕੈਬਿਨਟ ਮੰਤਰੀ ਬਲਬੀਰ ਸਿੰਘ ਸਿੱਧੂ ਸਿਰਫ ਬਦਲੀ ਮੰਤਰੀ ਹਨ ਅਤੇ ਉਹਨਾਂ ਨੇ ਸਿਹਤ ਵਿਭਾਗ ਵਿੱਚ ਸਿਵਾਏ ਬਦਲੀਆਂ ਦੇ ਹੋਰ ਕੁਝ ਵੀ ਨਹੀਂ ਕੀਤਾ। ਇਹਨਾਂ ੪ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਿਟਾ. ਸਿਵਲ ਸਰਜਨ ਡਾ. ਦਲੇਰ ਸਿੰਘ ਮੁਲਤਾਨੀ ਨੇ ਵਾਰਡ ਨੰਬਰ 10 ਤੋਂ ਆਜਾਦ ਗਰੁਪ ਦੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਦੇ ਪੱਖ ਵਿਚ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਨ ਦੌਰਾਨ ਕੀਤਾ। ਡਾ. ਮੁਲਤਾਨੀ ਨੇ ਕਿਹਾ ਕਿ ਬਲਬੀਰ ਸਿੱਧੂ ਸਿਰਫ ਨਿਜੀ ਮੁਫਾਦਾਂ ਲਈ ਕੰਮ ਕਰ ਰਹੇ ਹਨ ਅਤੇ ਉਹਨਾਂ ਵਲੋਂ ਆਮ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਇਹਨਾਂ ਦਾ ਮੁੱਖ ਕੰਮ ਸਰਕਾਰੀ ਜਮੀਨਾਂ ਉਪਰ ਕਬਜੇ ਕਰਨੇ ਹਨ ਅਤੇ ਮਾਫੀਆ ਰਾਜ ਫੈਲਾਉਣਾ ਹੈ।

ਉਹਨਾਂ ਕਿਹਾ ਕਿ ਹੁਣ ਮੰਤਰੀ ਦੀ ਅੱਖ ਨਗਰ ਨਿਗਮ ਤੇ ਹੈ ਅਤੇ ਉਹਨਾਂ ਵਲੋਂ ਆਪਣੇ ਛੋਟੇ ਭਰਾ ਅਮਰਜੀਤ ਸਿੰਘ ਜੀਤੀ ਨੂੰ ਮੇਅਰ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ ਜਦੋਂਕਿ ਵੋਟਰਾਂ ਨੂੰ ਇਹ ਸਮਝਣਾ ਪਵੇਗਾ ਕਿ ਜੇਕਰ ਅਜਿਹਾ ਹੋਇਆ ਤਾਂ ੪ਹਿਰ ਦਾ ਵਿਕਾਸ ਪੂਰੀ ਤਰ੍ਹਾਂ ਰੁਕ ਜਾਵੇਗਾ।

ਉਹਨਾਂ ਕਿਹਾ ਕਿ ਵੋਟਰ ਪਾਰਟੀਬਾਜੀ ਤੋਂ ਉੱਪਰ ਉਠ ਕੇ ਉਮੀਦਵਾਰਾਂ ਦੇ ਕਿਰਦਾਰ ਨੂੰ ਵੇਖ ਪਰਖ ਕੇ ਵੋਟਾਂ ਪਾਉਣ। ਉਹਨਾਂ ਕਿਹਾ ਕਿ ਪਰਮਜੀਤ ਸਿੰਘ ਕਾਹਲੋਂ ਲੋਕਾਂ ਦਾ ਪਰਖਿਆ ਹੋਇਆ ਬੰਦਾ ਹੈ ਅਤੇ ਪਹਿਲਾਂ ਵੀ ਕੌਂਸਲਰ ਵਜੋਂ ਸੇਵਾ ਨਿਭਾਅ ਚੁਕਿਆ ਹੈ, ਇਸ ਲਈ ਵੋਟਰਾਂ ਨੂੰ ਸz. ਕਾਹਲੋਂ ਨੂੰ ਵੋਟਾਂ ਪਾ ਕੇ ਕਾਮਯਾਬ ਕਰਨਾ ਚਾਹੀਦਾ ਹੈ। ਇਸ ਮੌਕੇ ਆਜਾਦ ਗਰੁੱਪ ਦੇ ਉਮੀਦਵਾਰ ਪਰਮਜੀਤ ਸਿੰਘ ਕਾਹਲੋਂ ਨੇ ਕਿਹਾ ਕਿ ਉਹ ਪਹਿਲਾਂ ਵੀ ਕੌਂਸਲਰ ਵਜੋਂ ਸੇਵਾ ਕਰ ਚੁਕੇ ਹਨ ਅਤੇ ਉਹਨਾਂ ਵਲੋਂ ਕੌਂਸਲਰ ਦੇ ਕਾਰਜਕਾਲ ਦੌਰਾਨ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਉਪਰਾਲੇ ਕੀਤੇ ਗਏ ਹਨ। ਉਹਨਾਂ ਕਿਹਾ ਕਿ ਹੁਣ ਵੀ ਉਹ ਜਿੱਤਣ ਤੋਂ ਬਾਅਦ ਆਪਣੇ ਵਾਰਡ ਦਾ ਸਰਬਪੱਖੀ ਵਿਕਾਸ ਕਰਵਾਉਣਗੇ।

Leave a Reply

Your email address will not be published. Required fields are marked *