ਬਲਬੀਰ ਸਿੱਧੂ ਦੀ ਪਤਨੀ ਵੱਲੋਂ ਚੋਣ ਮੀਟਿੰਗਾਂ ਜਾਰੀ

ਐਸ ਏ ਐਸ ਨਗਰ, 19 ਜਨਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਦੀ ਪਤਨੀ ਸ੍ਰੀਮਤੀ ਦਲਜੀਤ ਕੌਰ ਸਿੱਧੂ ਵਲੋਂ ਚੋਣ ਪ੍ਰਚਾਰ ਲਗਾਤਾਰ ਜਾਰੀ ਹੈ| ਉਹਨਾਂ ਅੱਜ ਸ਼ਹਿਰ ਦੇ ਵੱਖ ਵੱਖ ਵਾਰਡਾਂ ਵਿੱਚ ਪ੍ਰਚਾਰ ਕੀਤਾ | ਉਨ੍ਹਾਂ ਅੱਜ ਫੇਜ਼ ਸੱਤ ਵਿਖੇ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ  ਕਿਹਾ ਕਿ ਸਭ ਦਾ ਵਿਕਾਸ ਤੇ ਸਭ ਦਾ ਭਲਾ ਕਾਂਗਰਸ ਪਾਰਟੀ ਦੀ ਸੋਚ ਹੈ, ਜਦਕਿ ਆਪਣੇ ਪਰਿਵਾਰਾਂ ਦਾ ਵਿਕਾਸ ਅਕਾਲੀ-ਭਾਜਪਾ ਗਠਜੋੜ ਦੀ ਸੋਚ ਹੈ| ਅਕਾਲੀਆਂ ਨੇ ਹਮੇਸ਼ਾ ਹੀ ਆਪਣੇ ਪਰਿਵਾਰਿਕ ਹਿੱਤਾਂ ਨੂੰ ਤਰਜੀਹ ਦਿੱਤੀ ਹੈ|

ਇਸ ਮੌਕੇ ਹੋਰਨਾਂ ਤੋਂ ਇਲਾਵਾ ਜਤਿੰਦਰ ਕੌਰ, ਹਰਮਿੰਦਰ ਕੌਰ ਢਿੱਲੋ, ਏਕਨੂਰ ਕੌਰ ਸਿੱਧੂ, ਅਮਨਦੀਪ ਕੌਰ ਗਿੱਲ, ਠੇਕੇਦਾਰ ਹਰਦਿਆਲ ਸਿੰਘ, ਹਰਮਿੰਦਰ ਸਿੰਘ ਢਿੱਲੋਂ, ਗਗਨਦੀਪ ਸਿੰਘ ਧਾਲੀਵਾਲ ਤੋਂ ਇਲਾਵਾ ਵੱਡੀ ਗਿਣਤੀ ਸਥਾਨਕ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *