ਬਲਬੀਰ ਸਿੱਧੂ ਦੇ ਹੱਕ ਵਿੱਚ ਪ੍ਰਚਾਰ ਕੀਤਾ

ਐਸ ਏ ਐਸ ਨਗਰ, 14 ਜਨਵਰੀ (ਸ.ਬ.) ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦੇ ਪੁੱਤਰ ਕੰਵਰਬੀਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਜਤਿੰਦਰ ਅਨੰਦ (ਟਿੰਕੂ) ਨੇ ਅੱਜ ਸਥਾਨਕ ਫੇਜ਼ 7 ਮੁਹਾਲੀ ਵਿਖੇ ਸਾਂਝੇ ਤੌਰ ਤੇ ਕਾਂਗਰਸ ਪਾਰਟੀ ਲਈ  ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ| ਉਨ੍ਹਾਂ ਕਿਹਾ ਕਿ  ਦਸ ਸਾਲਾਂ ਦੌਰਾਨ ਅਕਾਲੀਆਂ ਵਲੋਂ ਕੀਤੀਆਂ ਵਧੀਕੀਆਂ ਦੇ ਸਤਾਏ ਹੋਏ ਲੋਕ ਕਾਂਗਰਸ ਪਾਰਟੀ ਦੇ ਹੱਕ ‘ਚ ਫਤਵਾ ਦੇਣ ਲਈ ਤਿਆਰ ਬੈਠੇ ਹਨ| ਇਸ ਮੌਕੇ ਹੋਰਨਾਂ ਤੋਂ ਇਲਾਵਾ ਬਸੰਤ ਸਿੰਘ, ਨਵਜੋਤ ਸਿੰਘ ਬਾਛਲ, ਜਸਪਾਲ ਸਿੰਘ ਟਿਵਾਣਾ, ਰਾਜਾ ਸਮੇਤ ਵੱਡੀ ਗਿਣਤੀ ਨੌਜਵਾਨ ਹਾਜਰ ਸਨ|

Leave a Reply

Your email address will not be published. Required fields are marked *