ਬਲਬੀਰ ਸਿੱਧੂ ਵੱਲੋਂ ਅੰਬ ਸਾਹਿਬ ਕਾਲੋਨੀ ਦਾ ਦੌਰਾ

ਐਸ ਏ ਐਸ ਨਗਰ, 19 ਜਨਵਰੀ (ਸ.ਬ.)  ਮੁਹਾਲੀ ਵਿਧਾਨਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਅੰਬ ਸਾਹਿਬ ਕਾਲੋਨੀ ਦੇ ਵਸਨੀਕਾਂ ਨਾਲ ਚੋਣ ਮੀਟਿੰਗ ਕੀਤੀ| ਇਸ ਮੌਕੇ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਸ਼ਹਿਰ ਅੰਦਰ ਬਣੀਆਂ ਕਾਲੋਨੀਆਂ ਵਿਚ ਰਹਿੰਦੇ ਲੋਕਾਂ ਨੂੰ ਮੁੱਢਲੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ ਤਾਂ ਕਿ ਇਨ੍ਹਾਂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਖਤਮ ਹੋ ਸਕਣ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਗਰੀਬ ਅਤੇ ਮਜਦੂਰ ਲੋਕਾਂ ਦੇ ਹਿੱਤਾਂ ਦੀ ਰਾਖੀ ਕੀਤੀ ਹੈ ਅਤੇ ਕਾਂਗਰਸ ਪਾਰਟੀ ਵਲੋਂ ਜਾਰੀ ਕੀਤੇ ਗਏ ਚੋਣ ਮਨੋਰਥ ਪੱਤਰ ਵਿਚ ਗਰੀਬ ਅਤੇ ਮਜਦੂਰ ਲੋਕਾਂ ਦਾ ਵਿਸ਼ੇਸ਼ ਖਿਆਲ ਰੱਖਿਆ ਗਿਆ ਹੈ|
ਉਨ੍ਹਾਂ ਇਸ ਮੌਕੇ ਲੋਕਾਂ ਨੂੰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ ਕਿ ਅਕਾਲੀਆਂ ਨੇ ਤਾਂ ਪੰਜਾਬ ਦਾ ਭੱਠਾ ਬਿਠਾ ਕੇ ਰੱਖ ਦਿੱਤਾ ਹੈ ਅਤੇ ਹੁਣ ਆਮ ਆਦਮੀ ਪਾਰਟੀ ਵੀ ਦਿੱਲੀ ਵਾਂਗ ਪੰਜਾਬ ਦਾ ਹਰ ਪੱਖੋਂ ਨੁਕਸਾਨ ਕਰਨ ਦੀ ਤਾਕ ਵਿਚ ਹੈ|
ਇਸ ਮੌਕੇ ਕਾਲੋਨੀ ਵਾਸੀਆਂ ਵਲੋਂ ਸ. ਬਲਬੀਰ ਸਿੰਘ ਸਿੱਧੂ ਨੂੰ ਆਪਣੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ ਗਿਆ ਅਤੇ ਚੋਣਾਂ ਵਾਲੇ ਦਿਨ ਕਾਲੋਨੀਆਂ ਵਾਸੀਆਂ ਦੀਆਂ ਵੋਟਾਂ ਸ. ਬਲਬੀਰ ਸਿੰਘ ਸਿੱਧੂ ਦੇ ਹੱਕ ਵਿਚ ਭੁਗਤਾਉਣ ਦਾ ਭਰੋਸਾ ਦਿੱਤਾ ਗਿਆ| ਇਸ ਮੌਕੇ ਹੋਰਨਾਂ ਤੋਂ ਇਲਾਵਾ ਕਲੋਨੀ ਦੇ ਚੇਅਰਮੈਨ ਸਤੀਸ਼ ਕੁਮਾਰ, ਸੁਖਬੀਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਕਲੌਨੀ ਨਿਵਾਸੀ ਮੌਜੂਦ ਸਨ|

Leave a Reply

Your email address will not be published. Required fields are marked *