ਬਲਬੀਰ ਸਿੱਧੂ ਵੱਲੋਂ ਬਾਕਰਪੁਰ ਤੇ ਸਨੇਟਾ ਵਿਖੇ ਚੋਣ ਰੈਲੀਆਂ ਆਯੋਜਿਤ

ਐਸ. ਏ. ਐਸ. ਨਗਰ 1 ਫਰਵਰੀ (ਸ.ਬ.) ਹਲਕਾ ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਪੰਜਾਬ ਵਿਚ ਇਸ ਸਮੇਂ ਚੱਲ ਰਹੇ ਨਸ਼ਿਆਂ ਅਤੇ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੇ ਦੌਰ ਨੂੰ ਖਤਮ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਬਹੁਤ ਜ਼ਰੂਰੀ ਹੈ| ਸ. ਬਲਬੀਰ ਸਿੰਘ ਸਿੱਧੂ ਅੱਜ ਪਿੰਡ ਬਾਕਰਪੁਰ ਅਤੇ ਸਨੇਟਾ ਵਿਖੇ ਆਯੋਜਿਤ ਵੱਡੇ ਚੋਣ ਜਲਸਿਆਂ ਦੌਰਾਨ ਆਪਣੇ ਵਿਚਾਰ ਪ੍ਰਗਟ ਕਰ ਰਹੇ ਸਨ|
ਲੋਕਾਂ ਦੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਸਰਕਾਰ ਦੇ ਹੁਣ ਦਿਨ ਪੁੱਗ ਚੁਕੇ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਰਾਜ ਦੇ ਸਮੁੱਚੇ ਵਰਗਾਂ ਦੇ ਲੋਕ ਬੜੀ ਬੇਸਬਰੀ ਨਾਲ ਚਾਰ ਫਰਵਰੀ ਦੀ ਉਡੀਕ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ਮਗਰੋਂ ਹਲਕੇ ਦੇ ਪਿੰਡਾਂ ਨੂੰ ਮੁਹਾਲੀ ਸ਼ਹਿਰ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ| ਜਿਥੇ ਪਿੰਡਾਂ ਦੀਆਂ ਖਸਤਾ ਹਾਲ ਲਿੰਕ ਸੜਕਾਂ ਦੀ ਹਾਲਤ ਸੁਧਾਰੀ ਜਾਵੇਗੀ, ਉਥੇ ਹੀ ਪੇਂਡੂ ਖੇਤਰਾਂ ਵਿਚ ਲੋਕਲ ਬੱਸ ਸਰਵਿਸ ਸ਼ੁਰੂ ਕੀਤੀ ਜਾਵੇਗੀ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਹਰਕੇਸ਼ ਚੰਦ ਸ਼ਰਮਾ, ਠੇਕੇਦਾਰ ਮੋਹਨ ਸਿੰਘ ਬਠਲਾਣਾ, ਚੌਧਰੀ ਹਰਨੇਕ ਸਿੰਘ ਨੇਕੀ, ਸਾਬਕਾ ਸਰਪੰਚ ਚੌਧਰੀ ਰਿਸ਼ੀਪਾਲ, ਸਾਬਕਾ ਸਰਪੰਚ ਚੌਧਰੀ ਗਿਆਨ ਸਿੰਘ, ਸਾਬਕਾ ਸਰਪੰਚ ਚੌਧਰੀ ਜੈਪਾਲ, ਕੁਵਿੰਦਰ ਸਿੰਘ ਜੈਲੀ, ਡਾ. ਬਹਾਦਰ ਸਿੰਘ, ਡਾ. ਅਨਵਰ ਹੁਸੈਨ, ਰਾਜੇਸ਼ ਖਾਨ, ਰੌਸ਼ਨ ਅਲੀ, ਰਾਮ ਆਸਰਾ, ਹਰਨੇਕ ਸਿੰਘ ਪੰਚ, ਚੌਧਰੀ ਰਾਜਪਾਲ, ਲਾਭ ਸਿੰਘ ਧੀਮਾਨ, ਰਮਨਜੀਤ ਕੌਰ, ਚੌਧਰੀ ਦੀਪ ਚੰਦ ਗੋਬਿੰਦਗੜ੍ਹ, ਕਰਮ ਸਿੰਘ ਸਰਪੰਚ ਮਾਣਕਪੁਰ ਕੱਲਰ, ਸਾਬਕਾ ਸਰਪੰਚ ਸੋਮਨਾਥ, ਜਗਤਾਰ ਸਿੰਘ ਬਾਕਰਪੁਰ, ਦਵਿੰਦਰ ਸਿੰਘ ਬਾਕਰਪੁਰ, ਹਰੀ ਸਿੰਘ, ਰਣਜੀਤ ਗਿੱਲ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਹਾਜਰ ਸਨ|

Leave a Reply

Your email address will not be published. Required fields are marked *