ਬਲਰਾਮ ਜੀ ਦਾਸ ਟੰਡਨ ਦਾ ਅੰਤਿਮ ਸੰਸਕਾਰ ਕੀਤਾ ਗਿਆ

ਚੰਡੀਗੜ੍ਹ, 16 ਅਗਸਤ (ਸ.ਬ.) ਛੱਤੀਸਗੜ੍ਹ ਦੇ ਰਾਜਪਾਲ ਤੇ ਚੰਡੀਗੜ੍ਹ ਭਾਜਪਾ ਦੇ ਮੁਖੀ ਸੰਜੇ ਟੰਡਨ ਦੇ ਪਿਤਾ ਬਲਰਾਮ ਜੀ ਦਾਸ ਟੰਡਨ ਦਾ ਅੰਤਿਮ ਸੰਸਕਾਰ ਵੀਰਵਾਰ ਦੁਪਹਿਰ ਨੂੰ ਸੈਕਟਰ-25 ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ| ਇਸ ਮੌਕੇ ਹਰਿਆਣਾ ਦੇ ਮੁੱਖ ਮੰਤਰੀ ਮਨਹੋਰ ਲਾਲ ਖੱਟੜ ਸਮੇਤ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੀ ਪੁੱਜੇ|
ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸਿਆਸੀ ਆਗੂ ਅਤੇ ਮਹਾਨ ਸ਼ਖਸੀਅਤਾਂ ਬਲਰਾਮ ਜੀ ਦਾਸ ਟੰਡਨ ਨੂੰ ਅੰਤਿਮ ਵਿਦਾਈ ਦੇਣ ਪੁੱਜੀਆਂ| ਬਲਰਾਮ ਦੀ ਦਾਸ ਟੰਡਨ ਦੀ ਮ੍ਰਿਤਕ ਦਿਹ ਨੂੰ ਬੁੱਧਵਾਰ ਨੂੰ ਸੈਕਟਰ-18 ਸਥਿਤ ਰਿਹਾਇਸ਼ ਵਿੱਚ ਰੱਖਿਆ ਗਿਆ ਸੀ, ਜਿੱਥੇ ਵੱਡੀ ਗਿਣਤੀ ਵਿੱਚ ਲੋਕ ਉਨ੍ਹਾਂ ਦੇ ਦਰਸ਼ਨ ਕਰਨ ਪੁੱਜੇ| ਉਨ੍ਹਾਂ ਦੇ ਦਿਹਾਂਤ ਤੇ ਚੰਡੀਗੜ੍ਹ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਵਲੋਂ16 ਅਗਸਤ ਨੂੰ ਸੋਗ ਦਾ ਐਲਾਨ ਕੀਤਾ ਗਿਆ| ਜ਼ਿਕਰਯੋਗ ਹੈ ਕਿ ਬਲਰਾਮ ਜੀ ਦਾਸ ਟੰਡਨ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ ਸੀ|

Leave a Reply

Your email address will not be published. Required fields are marked *