ਬਲਵਿੰਦਰ ਸਿੰਘ ਕੁੰਭੜਾ ਵੱਲੋਂ ਵੱਖ-ਵੱਖ ਪਿੰਡਾਂ ਦਾ ਦੌਰਾ

ਐਸ.ਏ.ਐਸ. ਨਗਰ, 24 ਜਨਵਰੀ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਤੋਂ ਡੈਮੋਕ੍ਰੇਟਿਕ ਸਵਰਾਜ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਆਪਣੀ ਚੋਣ ਪ੍ਰਚਾਰ ਮੁਹਿੰਮ ਵੱਡੇ ਪੱਧਰ ਤੇ ਕੀਤੀ ਜਾ ਰਹੀ ਹੈ|
ਇਸ ਦੌਰਾਨ ਬਲਵਿੰਦਰ ਸਿੰਘ ਕੁੰਭੜਾ ਵੱਲੋਂ ਹਲਕਾ ਮੁਹਾਲੀ ਦੇ ਪਿੰਡਾਂ ਸੋਹਾਣਾ, ਲਾਂਡਰਾਂ, ਕੈਲ਼ੋਂ, ਚੱਪੜਚਿੜੀ ਕਲਾਂ, ਚੱਪੜਚਿੜੀ ਖ਼ੁਰਦ ਆਦਿ ਪਿੰਡਾਂ ਵਿੱਚ ਆਪਣਾ ਚੋਣ ਪ੍ਰਚਾਰ ਕੀਤਾ ਗਿਆ| ਉਨ੍ਹਾਂ ਲੋਕਾਂ ਨੂੰ ਅਕਾਲੀ-ਭਾਜਪਾ ਅਤੇ ਕਾਂਗਰਸ ਪਾਰਟੀਆਂ ਵੱਲੋਂ ਸਮੇਂ ਸਮੇਂ ‘ਤੇ ਲੋਕਾਂ ਦੀ ਕੀਤੀ ਗਈ ਲੁੱਟ ਖਸੁੱਟ ਅਤੇ ਇਨ੍ਹਾਂ ਪਾਰਟੀਆਂ ਦੇ ਰਾਜ ਵਿੱਚ ਵਧੀ ਮਹਿੰਗਾਈ, ਗਰੀਬੀ, ਅਨਪੜ੍ਹਤਾ, ਬੇਰੋਜ਼ਗਾਰੀ, ਨਜਾਇਜ਼ ਕਬਜ਼ਿਆਂ ਦੀ ਭਰਮਾਰ ਬਾਰੇ ਯਾਦ ਕਰਵਾਇਆ| ਉਨ੍ਹਾਂ ਕਿਹਾ ਕਿ ਉਹ ਚੋਣ ਜਿੱਤਣ ਉਪਰੰਤ ਹਰ ਆਮ ਵਿਅਕਤੀ ਦੇ ਕੰਮ ਆਉਣਗੇ ਅਤੇ ਸਰਕਾਰ ਦਾ ਅੰਗ ਬਣ ਕੇ ਕਿਸੇ ਵੀ ਗਰੀਬ ਗੁਰਬੇ ਨਾਲ ਧੱਕੇਸ਼ਾਹੀ ਨਹੀਂ ਹੋਣ ਦੇਣਗੇ|
ਇਸ ਮੌਕੇ ਗੁਰਮੇਲ ਸਿੰਘ, ਅਮਰਜੀਤ ਕੌਰ ਸਰਪੰਚ, ਸੁਰਜੀਤ ਸਿੰਘ ਸਾਬਕਾ ਸਰਪੰਚ ਚੱਪੜਚਿੜੀ, ਗੁਰਬਚਨ ਸਿੰਘ ਸਾਬਕਾ ਸਰਪੰਚ ਚੱਪੜਚਿੜੀ ਕਲਾਂ, ਸ਼ੇਰ ਸਿੰਘ ਕੈਲ਼ੋਂ, ਬਲਵਿੰਦਰ ਸਿੰਘ ਮਾਣਕਪੁਰ ਕੱਲਰ, ਹਰਭਜਨ ਸਿੰਘ ਨੰਬਰਦਾਰ, ਲਖਵੀਰ ਸਿੰਘ, ਨਾਗਰ ਸਿੰਘ, ਸੋਮ ਪ੍ਰਕਾਸ਼, ਬਚਨ ਸਿੰਘ, ਬੱਗਾ ਸਿੰਘ, ਸੁਰਿੰਦਰ ਸਿੰਘ, ਸਵਰਨਜੀਤ ਸਿੰਘ, ਸਰਪੰਚ ਸੁਰਮੁਖ ਸਿੰਘ ਲਾਂਡਰਾਂ ਆਦਿ ਵੀ ਹਾਜ਼ਰ ਸਨ|

Leave a Reply

Your email address will not be published. Required fields are marked *