ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿੱਚ ਸ਼ੁਰੂ ਕੀਤੀ ਭੁੱਖ ਹੜਤਾਲ

ਬਲਵੰਤ ਸਿੰਘ ਰਾਜੋਆਣਾ ਨੇ ਜੇਲ੍ਹ ਵਿੱਚ ਸ਼ੁਰੂ ਕੀਤੀ ਭੁੱਖ ਹੜਤਾਲ

ਰਾਜੋਆਣਾ ਨੂੰ ਜੇਲ੍ਹ ਵਿੱਚ ਮਿਲਿਆ ਐਸ. ਜੀ. ਪੀ. ਸੀ. ਵਫਦ

ਪਟਿਆਲਾ, 16 ਜੁਲਾਈ (ਸ.ਬ.) ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ| ਇਸ ਦਾ ਖੁਲਾਸਾ ਅੱਜ ਐਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਕਹਿਣ ਤੇ ਜੇਲ੍ਹ ਵਿੱਚ ਰਾਜੋਆਣਾ ਨੂੰ ਮਿਲਣ ਗਏ ਇਕ ਵਫਦ ਨੇ ਕੀਤਾ| ਵਫਦ ਮੈਂਬਰਾਂ ਨੇ ਸਾਫ ਕੀਤਾ ਕਿ ਰਾਜੋਆਣਾ ਵਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ| ਵਫਦ ਦੇ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ ਰਾਜੋਆਣਾ ਨੂੰ ਭੁੱਖ ਹੜਤਾਲ ਨਾ ਕਰਨ ਦੀ ਗੱਲ ਕਹੀ ਸੀ ਪਰ ਰਾਜੋਆਣਾ ਨੇ ਕਿਹਾ ਕਿ ਉਹ ਅਰਦਾਸ ਕਰ ਚੁੱਕੇ ਹਨ, ਇਸ ਲਈ ਉਹ ਆਪਣੀ ਭੁੱਖ ਹੜਤਾਲ ਨਹੀਂ ਤੋੜਨਗੇ|
ਐਸ. ਜੀ. ਪੀ. ਸੀ. ਮੈਂਬਰਾਂ ਦੇ ਵਫਦ ਨੇ ਰਾਜੋਆਣਾ ਨੂੰ ਵਿਸ਼ਵਾਸ ਦਿਵਾਇਆ ਕਿ ਉਹ 18 ਜੁਲਾਈ ਨੂੰ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲਣ ਜਾ ਰਹੇ ਹਨ ਅਤੇ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਸੰਬੰਧੀ ਜਲਦ ਫੈਸਲਾ ਲੈਣ ਦੀ ਅਪੀਲ ਕਰਨਗੇ|

Leave a Reply

Your email address will not be published. Required fields are marked *