ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਚੋਣਾਂ ਵਿੱਚ ਅਕਾਲੀ ਦਲ ਦੀ ਜਿੱਤ ਹੋਵੇਗੀ : ਕੈਪਟਨ ਸਿੱਧੂ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਅਕਾਲੀ ਭਾਜਪਾ ਕੌਂਸਲਰਾਂ ਅਤੇ ਅਕਾਲੀ ਆਗੂਆਂ ਦੀ ਇੱਕ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਸੈਕਟਰ 69 ਸਥਿਤ ਦਫਤਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਕੈਪਟਨਤੇਜਿੰਦਰਪਾਲ ਸਿੰਘ ਸਿੱਧੂ ਦੀ ਅਗਵਾਈ ਵਿੱਚ ਹੋਈ ਜਿਸ ਵਿੱਚ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਵਿਚਾਰ ਚਰਚਾ ਕੀਤੀ ਗਈ|
ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਮੁੱਦੇ ਉਪਰ ਹੀ ਫੇਲ੍ਹ ਹੋ ਗਈ ਹੈ, ਜਿਸ ਕਾਰਨ ਪੰਜਾਬ ਦੇ ਲੋਕ ਹੁਣ ਕਾਂਗਰਸ ਤੋਂ ਦੂਰ ਹੋ ਗਏ ਹਨ| ਉਹਨਾਂ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਪੰਜਾਬ ਦਾ ਹਰ ਵਰਗ ਨਿਰਾਸ਼ ਹੈ ਅਤੇ ਲੋਕਾਂ ਦਾ ਕਾਂਗਰਸ ਪ੍ਰਤੀ ਰੋਸ ਵੱਧ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਅਕਾਲੀ ਦਲ ਨਾਲ ਜੁੜ ਰਹੇ ਹਨ, ਜਿਸ ਕਾਰਨ ਅਕਾਲੀ ਦਲ ਬਲਾਕ ਸੰਮਤੀ ਅਤੇ ਜਿਲਾ ਪ੍ਰੀਸਦ ਚੋਣਾਂ ਵਿੱਚ ਬਹੁਮਤ ਨਾਲ ਜਿੱਤੇਗਾ| ਉਹਨਾਂ ਕਿਹਾ ਕਿ ਹਲਕਾ ਮੁਹਾਲੀ ਵਿੱਚ ਆਉਂਦੀਆਂ ਸਾਰੀਆਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਸੀਟਾਂ ਉਪਰ ਅਕਾਲੀ ਦਲ ਦੀ ਹੀ ਜਿੱਤ ਹੋਵੇਗੀ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਵੱਖ ਵੱਖ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਅਤੇ ਉਹਨਾਂ ਪਾਰਟੀ ਦੀ ਜਿੱਤ ਲਈ ਤਕੜੇ ਹੋ ਕੇ ਕੰਮ ਕਰਨ ਲਈ ਕਿਹਾ ਗਿਆ| ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਪਣੀ ਹਾਰ ਵੇਖ ਕੇ ਬੁਖਲਾ ਗਈ ਹੈ ਅਤੇ ਅਕਾਲੀ ਵਰਕਰਾਂ ਤੇ ਧੱਕੇਸ਼ਾਹੀ ਕਰ ਰਹੀ ਹੈ ਪਰੰਤੂ ਲੋਕ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਵੱਡੇ ਫਰਕ ਨਾਲ ਜਿਤਾਉਣਗੇ|
ਇਸ ਮੌਕੇ ਸ੍ਰ. ਕੰਵਲਜੀਤ ਸਿੰਘ ਰੂਬੀ, ਸ੍ਰ. ਸੁਰਿੰਦਰ ਸਿੰਘ ਰੋਡਾ, ਸ੍ਰ. ਗੁਰਮੱਖ ਸਿੰਘ ਸੋਹਲ, ਸ੍ਰ. ਹਰਦੀਪ ਸਿੰਘ ਸਰਾਓ, ਸ੍ਰੀ ਆਰ ਪੀ ਸ਼ਰਮਾ, ਸ੍ਰੀ ਬੌਬੀ ਕੰਬੋਜ, ਸ੍ਰ. ਪਰਵਿੰਦਰ ਸਿੰਘ ਤਸਿੰਬਲੀ, ਬੀਬੀ ਰਜਿੰਦਰ ਕੌਰ ਕੁੰਭੜਾ, ਸ੍ਰੀਮਤੀ ਜਸਬੀਰ ਕੌਰ ਅਤਲੀ, ਸ੍ਰੀਮਤੀ ਗੁਰਮੀਤ ਕੌਰ, ਸ੍ਰੀਮਤੀ ਰਜਨੀ ਗੋਇਲ, ਬੀਬੀ ਕੁਲਦੀਪ ਕੌਰ ਕੰਗ (ਸਾਰੇ ਕੌਂਸਲਰ) , ਸ੍ਰ. ਪ੍ਰਦੀਪ ਸਿੰਘ ਭਾਰਜ, ਸ੍ਰ. ਹਰਮੇਸ਼ ਸਿੰਘ ਕੁੰਭੜਾ, ਸ੍ਰ. ਜਸਪਾਲ ਸਿੰਘ ਮਟੌਰ ਅਤੇ ਹੋਰ ਆਗੂ ਮੌਜੂਦ ਸਨ|

Leave a Reply

Your email address will not be published. Required fields are marked *