ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਭਾਜਪਾ ਦੀਆਂ ਸਰਗਰਮੀਆਂ ਤੇਜ

ਖਰੜ, 13 ਅਗਸਤ (ਕੁਸ਼ਲ ਆਨੰਦ) ਪੰਜਾਬ ਭਰ ਵਿੱਚ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਦੀਆਂ ਚੋਣਾਂ ਨੂੰ ਲੈ ਕੇ ਸਰਗਰਮੀਆ ਤੇਜ ਹੋ ਗਈਆਂ ਹਨ| ਇਸ ਸਬੰਧੀ ਭਾਜਪਾ ਜਿਲ੍ਹਾ ਮੁਹਾਲੀ ਦੀ ਇਕ ਮੀਟਿੰਗ ਭਾਜਪਾ ਜਿਲ੍ਹਾ ਪ੍ਰਧਾਨ ਸੁਸ਼ੀਲ ਰਾਣਾ ਦੀ ਪ੍ਰਧਾਨਗੀ ਹੇਠ ਭਾਜਪਾ ਜਿਲ੍ਹਾ ਮੰਡਲ -3 ਦੇ ਪ੍ਰਧਾਨ ਪਵਨ ਮਨੋਚਾ ਦੇ ਦਫ਼ਤਰ ਵਿਖੇ ਹੋਈ| ਇਸ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੇ ਪੁੱਤਰ ਅਤੇ ਪੰਜਾਬ ਭਾਜਪਾ ਦੇ ਸੂਬਾ ਬੁਲਾਰਾ ਅਰਵਿੰਦ ਮਿੱਤਲ ਵਿਸ਼ੇਸ਼ ਤੌਰ ਤੇ ਪੁੱਜੇ| ਜਿਨ੍ਹਾਂ ਨੂੰ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸਦ ਦੀਆਂ ਚੋਣਾਂ ਸੰਬੰਧੀ ਜਿਲ੍ਹਾ ਮੁਹਾਲੀ ਤੋਂ ਭਾਜਪਾ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ| ਇਸ ਮੀਟਿੰਗ ਵਿੱਚ ਜਿਲ੍ਹਾ ਮੁਹਾਲੀ ਦੇ ਸਾਰੇ ਮੰਡਲ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਵਲੋਂ ਸ਼ਿਰਕਤ ਕੀਤੀ ਗਈ| ਇਸ ਮੀਟਿੰਗ ਵਿੱਚ ਅਰਵਿੰਦ ਮਿੱਤਲ ਵਲੋਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਸਬੰਧੀ ਤਿਆਰੀਆਂ ਦੀ ਜਾਣਕਾਰੀ ਇਕੱਠੀ ਕੀਤੀ ਗਈ ਅਤੇ ਚੋਣਾਂ ਸੰਬੰਧੀ ਨਵੇਂ ਦਿਸ਼ਾ ਨਿਰਦੇਸ਼ ਦਿੱਤੇ ਗਏ|
ਇਸ ਮੌਕੇ ਮੁਹਾਲੀ ਜਿਲ੍ਹਾ ਮੰਡਲ ਦੇ ਪ੍ਰਧਾਨ ਵਲੋਂ ਇਹਨਾਂ ਚੋਣਾਂ ਵਿੱਚ ਜਿਲ੍ਹਾ ਮੁਹਾਲੀ ਤੋਂ 50Üਸੀਟਾਂ ਤੇ ਚੋਣ ਲੜਨ ਦੀ ਮੰਗ ਅਰਵਿੰਦ ਮਿੱਤਲ ਵੱਲੋਂ ਕੀਤੀ ਗਈ|
ਇਸ ਮੌਕੇ ਅਰਵਿੰਦ ਮਿੱਤਲ ਨੇ ਕਿਹਾ ਕਿ ਪੰਜਾਬ ਵਿੱਚ ਉਹਨਾਂ ਦੀ ਪਾਰਟੀ ਦਾ ਗਠਜੋੜ ਕਈ ਸਾਲਾਂ ਤੋਂ ਸ਼੍ਰੋਮਣੀ ਅਕਾਲੀ (ਬ) ਨਾਲ ਚਲ ਰਿਹਾ ਹੈ ਅਤੇ ਇਹਨਾਂ ਚੋਣਾਂ ਸਬੰਧੀ ਸੀਟਾਂ ਦੇ ਬਟਵਾਰੇ ਸਬੰਧੀ ਦੋਵੇਂ ਪਾਰਟੀਆਂ ਦੇ ਪ੍ਰਮੁੱਖ ਕਾਰਜਕਰਤਾ ਵੱਲੋਂ ਇਕ ਰੂਪ ਰੇਖਾ ਤਿਆਰ ਕੀਤੀ ਜਾਵੇਗੀ ਅਤੇ ਇਸ ਵਿੱਚ ਆਖਰੀ ਫੈਸਲਾ ਦੋਵਾਂ ਪਾਰਟੀਆਂ ਦੇ ਸੂਬਾ ਪ੍ਰਧਾਨ ਹੀ ਲੈਣਗੇ|
ਇਸ ਮੌਕੇ ਜਿਲ੍ਹਾ ਮੀਤ ਪ੍ਰਧਾਨ ਨਰਿੰਦਰ ਰਾਣਾ, ਮੰਡਲ ਪ੍ਰਧਾਨ-3 ਪਵਨ ਮਨੋਚਾ, ਜਿਲ੍ਹਾ ਜਨਰਲ ਸਕੱਤਰ ਰਾਜੀਵ ਸ਼ਰਮਾ, ਜਨਰਲ ਸਕੱਤਰ ਦਵਿੰਦਰ ਸਿੰਘ ਬਰਮੀ, ਅਮਿਤ ਅਰੋੜਾ, ਚੈਰੀ ਮਨੋਚਾ ਆਦਿ ਹਾਜ਼ਰ ਸਨ|

Leave a Reply

Your email address will not be published. Required fields are marked *