ਬਲਾਤਕਾਰ ਮਾਮਲੇ ਵਿੱਚ ਸੁੱਚਾ ਸਿੰਘ ਲੰਗਾਹ ਬਰੀ

ਗੁਰਦਾਸਪੁਰ, 30 ਜੁਲਾਈ (ਸ.ਬ.) ਪੰਜਾਬ ਦੇ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ਜਬਰ ਜਨਾਹ ਮਾਮਲੇ ਵਿੱਚ ਵੱਡੀ ਰਾਹਤ ਦਿੰਦਿਆਂ ਬਰੀ ਕਰ ਦਿੱਤਾ ਹੈ| ਅਡੀਸ਼ਨਲ ਸ਼ੈਸਨ ਜੱਜ ਸ੍ਰੀ ਪ੍ਰੇਮ ਕੁਮਾਰ ਨੇ ਇਸ ਮਾਮਲੇ ਵਿੱਚ ਅੱਜ ਫੈਸਲਾ ਸੁਣਾਦਿਆਂ ਸੁੱਚਾ ਸਿੰਘ ਲੰਗਾਹ ਨੂੰ ਬਰੀ ਕਰ ਦਿਤਾ ਹੈ| ਅਦਾਲਤ ਦਾ ਫੈਸਲਾ ਸੁਣਨ ਤੋਂ ਬਾਅਦ ਖੁਸ਼ੀ ਵਿੱਚ ਫੁੱਲੇ ਹੋਏ ਹੀ ਸ੍ਰ. ਲੰਗਾਹ ਅਦਾਲਤ ਵਿਚੋਂ ਬਾਹਰ ਆਏ|
ਜਿਕਰਯੋਗ ਹੈ ਕਿ ਗੁਰਦਾਸਪੁਰ ਜਿਲ੍ਹੇ ਦੇ ਪਿੰਡ ਸੋਹਲ ਦੀ ਵਸਨੀਕ ਇੱਕ ਮਹਿਲਾ ਨੇ ਸ੍ਰ. ਲੰਗਾਹ ਵਿਰੁੱਧ ਪੁਲੀਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਸ੍ਰ. ਲੰਗਾਹ ਉਸ ਨਾਲ ਸਾਲ 2009 ਤੋਂ ਉਸਦੀ ਮਰਜੀ ਦੇ ਬਗੈਰ ਬਲਾਤਕਾਰ ਕਰਦੇ ਆ ਰਹੇ ਹਨ| ਇਸ ਸ਼ਿਕਾਇਤ ਦੇ ਆਧਾਰ ਉਪਰ ਸਿਟੀ ਪੁਲੀਸ ਸਟੇਸ਼ਨ ਗੁਰਦਾਸਪੁਰ ਵਿੱਚ ਉਚ ਅਧਿਕਾਰੀਆਂ ਦੇ ਹੁਕਮਾਂ ਤੇ ਸੁੱਚਾ ਸਿੰਘ ਲੰਗਾਹ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਸੀ, ਜਿਸ ਵਿੱਚ ਅੱਜ ਮਾਣਯੋਗ ਅਦਾਲਤ ਵਲੋਂ ਸ੍ਰ. ਲੰਗਾਹ ਨੂੰ ਬਰੀ ਕਰ ਦਿੱਤਾ ਗਿਆ|

Leave a Reply

Your email address will not be published. Required fields are marked *