ਬਲੋਚਿਸਤਾਨ ਦੀ ਕੋਇਲਾ ਖਾਨ ਵਿੱਚ ਜ਼ਹਿਰੀਲੀ ਗੈਸ ਫੈਲਣ ਕਾਰਨ 6 ਮਜ਼ਦੂਰਾਂ ਦੀ ਮੌਤ

ਬਲੋਚਿਸਤਾਨ, 5 ਅਪ੍ਰੈਲ (ਸ.ਬ.) ਪਾਕਿਸਤਾਨ ਦੇ ਸੂਬੇ ਬਲੋਚਿਸਤਾਨ ਦੇ ਸੁਰੇਬ ਜ਼ਿਲੇ ਵਿੱਚ ਕੋਇਲੇ ਦੀ ਇਕ ਖਾਨ ਵਿੱਚ ਜ਼ਹਿਰੀਲੀ ਗੈਸ ਫੈਲਣ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ| ਸੂਤਰਾਂ ਮੁਤਾਬਕ ਬੀਤੀ ਰਾਤ ਸਮੇਂ ਸਿਆਹ ਕੁੰਬ ਇਲਾਕੇ ਵਿੱਚ ਜਦ ਮਜ਼ਦੂਰ ਕੋਇਲਾ ਖਾਨ ਵਿੱਚ ਕੰਮ ਕਰ ਰਹੇ ਸਨ ਤਾਂ ਇੱਥੇ ਜ਼ਹਿਰੀਲੀ ਗੈਸ ਫੈਲ ਗਈ| ਉਥੇ ਮੌਜੂਦ ਮਜ਼ਦੂਰਾਂ ਨੂੰ ਸਾਹ ਲੈਣ ਨਾਲ ਇਹ ਗੈਸ ਚੜ੍ਹ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ| ਜਿਵੇਂ ਹੀ ਇਸ ਬਾਰੇ ਬਾਕੀ ਮਜ਼ਦੂਰਾਂ ਨੂੰ ਖਬਰ ਮਿਲੀ ਤਾਂ ਉਨ੍ਹਾਂ ਨੇ ਉਥੇ ਫਸੇ ਹੋਰ ਮਜ਼ਦੂਰਾਂ ਨੂੰ ਕੱਢਣਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਨੂੰ ਹਸਪਤਾਲ ਲੈ ਕੇ ਗਏ ਪਰ ਇਸ ਤੋਂ ਪਹਿਲਾਂ ਹੀ 6 ਮਜ਼ਦੂਰਾਂ ਦੀ ਮੌਤ ਹੋ ਗਈ ਸੀ| ਜ਼ਿਲ੍ਹਾ ਪ੍ਰਸ਼ਾਸਨ ਨੇ ਕਿਹਾ ਕਿ ਸਿਆਹ ਕੁੰਬ ਦੀ ਕੋਇਲਾ ਖਾਨ ਵਿੱਚ ਗੈਸ ਲੀਕ ਹੋਣ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਉਨ੍ਹਾਂ ਨੇ ਇਸ ਮਾਮਲੇ ਦੀ ਜਾਂਚ ਕਰਨ ਲਈ ਟੀਮ ਭੇਜ ਦਿੱਤੀ ਹੈ|

Leave a Reply

Your email address will not be published. Required fields are marked *