ਬਲੌਂਗੀ ਦੀ ਆਦਰਸ਼ ਕਲੋਨੀ ਵਿੱਚ ਗੱਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ


ਬਲੌਂਗੀ, 23 ਦਸੰਬਰ (ਪਵਨ ਰਾਵਤ) ਬਲੌਂਗੀ ਦੀ ਆਦਰਸ਼ ਕਲੋਨੀ ਬਲਾਕ ਏ ਵਿੱਚ ਦੋ ਗੱਲੀਆਂ ਨੂੰ ਪੱਕਾ ਕਰਨ ਦਾ ਕੰਮ ਸ਼ੁਰੂ ਕੀਤਾ ਗਿਆ þ। ਬਲੌਂਗੀ ਦੇ ਸਾਬਕਾ ਪੰਚ ਅਤੇ ਕਾਂਗਰਸ ਕਮੇਟੀ ਜਿਲ੍ਹਾ ਮੁਹਾਲੀ ਦੇ ਮੀਤ ਪ੍ਰਧਾਨ ਸ੍ਰ ਕੁਲਦੀਪ ਸਿੰਘ ਬਿੱਟੂ ਨੇ ਦੱਸਿਆ ਕਿ ਸਿਹਤ ਮੰਤਰੀ ਸ੍ਰ ਬਲਬੀਰ ਸਿੰਘ ਸਿੱਧੂ ਵਲੋਂ ਸੱਮੁਚੇ ਬਲੌਂਗੀ ਦੇ ਵਿਕਾਸ ਕਾਰਜਾਂ ਲਈ ਲੱਗਭਗ 50 ਲੱਖ ਰੁਪਏ ਦੀ ਗਰਾਂਟ ਦਿੱਤੀ ਗਈ þ ਅਤੇ ਸ੍ਰ ਸਿੱਧੂ ਵਲੋਂ ਇੱਥੇ ਦੇ ਵਿਕਾਸ ਕਾਰਜਾਂ ਲਈ ਅੱਗੇ ਵੀ ਗਰਾਂਟ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।
ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾ ਦਸ਼ਮੇਸ਼ ਕਲੋਨੀ ਦੇ ਵਾਰਡ ਨੰ 3 ਵਿੱਚ ਗੱਲੀਆਂ ਪੱਕੀਆਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਹੁਣ ਆਦਰਸ਼ ਕਾਲੋਨੀ ਦੀਆਂ 2 ਗੱਲੀਆਂ ਦਾ ਕੰਮ ਸ਼ੁਰੂ ਕੀਤਾ ਗਿਆ þ ਜਿਨ੍ਹਾਂ ਨੂੰ ਪਿਛਲੇ 30 ਸਾਲਾਂ ਤੋਂ ਪੱਕਾ ਨਹੀਂ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਸਥਾਨਕ ਨਿਵਾਸੀਆਂ ਦੀ ਮੰਗ ਤੇ ਇਹ ਕੰਮ ਸ਼ੁਰੂ ਕਰਵਾਇਆ ਗਿਆ þ ਤਾਂ ਜੋ ਲੋਕਾਂ ਨੂੰ ਸਾਫ ਸੁਥਰੀਆਂ ਸੜਕਾਂ ਦੀ ਸਹੂਲਤ ਮਿਲ ਸਕੇ।
ਇਸ ਮੌਕੇ ਸਾਬਕਾ ਪੰਚ ਜਗਤਾਰ ਸਿੰਘ, ਪੰਚ ਹਰਜੀਤ ਕੌਰ, ਮਨਜੀਤ ਸਿੰਘ ਪ੍ਰਧਾਨ ਬਲੌਂਗੀ ਯੂਨਿਟ, ਕਮਲ, ਕੁਲਵਿੰਦਰ, ਹਰਿੰਦਰ ,ਅਵਤਾਰ ਅਤੇ ਮਦਨ ਹਾਜਿਰ ਸਨ।

Leave a Reply

Your email address will not be published. Required fields are marked *