ਬਲੌਂਗੀ ਦੀ ਸਾਬਕਾ ਸਰਪੰਚ ਭਿੰਦਰਜੀਤ ਕੌਰ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ

ਐਸ ਏ ਐਸ ਨਗਰ , 9 ਅਕਤੂਬਰ (ਸ.ਬ.) ਇਸਤਰੀ ਅਕਾਲੀ ਦਲ ਦੀ ਸਾਬਕਾ ਆਗੂ ਅਤੇ ਸਾਬਕਾ ਸਰਪੰਚ ਬੀਬੀ ਭਿੰਦਰਜੀਤ ਕੌਰ ਅੱਜ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋ ਗਏ | ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ ਬੀਬੀ ਭਿੰਦਰਜੀਤ ਕੌਰ ਦਾ ਪੰਜਾਬ ਦੇ ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਬਣਦਾ ਮਾਣ ਸਨਮਾਨ ਦੇਣ ਦਾ ਵਿਸਵਾਸ਼ ਵੀ ਦਿਵਾਇਆ| ਉਹਨਾਂ ਕਿਹਾ ਕਿ ਬੀਬੀ ਭਿੰਦਰਜੀਤ ਕੌਰ ਦੇ ਅਕਾਲੀ ਦਲ ਨੂੰ ਛੱਡਣ ਨਾਲ ਪਿੰਡ ਬਲੌਂਗੀ ਵਿਚੋਂ ਅਕਾਲੀ ਦਲ ਦਾ ਪੂਰੀ ਤਰ੍ਹਾਂ ਸਫਾਇਆ ਹੋ ਗਿਆ ਹੈ| ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਣ ਵਾਲਿਆਂ ਵਿੱਚ ਪੰਚ ਅਮਨਦੀਪ ਕੌਰ, ਪੰਚ ਪਰਮਿਲਾ ਦੇਵੀ, ਪੰਚ ਲਾਲ ਬਹਾਦਰ, ਪੰਚ ਰਾਮ ਨਾਥ, ਰਣਜੀਤ ਰਾਣੀ ਸਾਬਕਾ ਸਰਕਲ ਪ੍ਰਧਾਨ, ਰਾਗਿਨੀ ਸਾਬਕਾ ਮੀਤ ਪ੍ਰਧਾਨ ਵੀ ਸ਼ਾਮਿਲ ਸਨ| ਕੈਬਨਿਟ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਅਕਾਲੀ ਦਲ ਦਾ ਹੁਣ ਮੁਹਾਲੀ ਜ਼ਿਲ੍ਹੇ ਅੰਦਰ ਕੋਈ ਵਜ਼ੂਦ ਬਾਕੀ ਨਹੀਂ ਰਹਿ ਗਿਆ ਕਿਉਂਕਿ ਲੋਕ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਕਾਲੀ ਸਰਕਾਰ ਸਮੇਂ ਹੋਈ ਬੇਅਦਬੀ ਕਾਰਨ ਅਕਾਲੀ ਆਗੂਆਂ ਨੂੰ ਹੁਣ ਮੁੰਹ ਨਹੀਂ ਲਗਾ ਰਹੇ| ਉਨ੍ਹਾਂ ਪਿੰਡ ਬਲੌਂਗੀ ਦੇ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦਾ ਵਿਸਵਾਸ਼ ਵੀ ਦਿਵਾਇਆ| ਬੀਬੀ ਭਿੰਦਰਜੀਤ ਕੌਰ ਨੂੰ ਕਾਂਗਰਸ ਵਿੱਚ ਸ਼ਾਮਿਲ ਕਰਵਾਉਣ ਲਈ ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਗਰੇਵਾਲ ਵੱਲੋਂ ਵਿਸੇਸ਼ ਭੂਮਿਕਾ ਨਿਭਾਈ ਗਈ | ਇਸ ਮੌਕੇ ਹੋਰਨਾ ਤੋਂ ਇਲਾਵਾ ਅਮਰਜੀਤ ਸਿੰਘ ਜੀਤੀ ਸਿੱਧੂ, ਬਲਜੀਤ ਕੌਰ, ਬਲਾਕ ਸੰਮਤੀ ਮੈਂਬਰ ਸੁਰਜੀਤ ਸਿੰਘ ਗਰੇਵਾਲ ਪ੍ਰਧਾਨ ਮਨਜੀਤ ਸਿੰਘ, ਪੰਚ ਕੁਲਦੀਪ ਸਿੰਘ ਬਿੱਟੂ, ਕੁਲਵਿੰਦਰ ਸ਼ਰਮਾ, ਮਮਤਾ, ਉਸ਼ਾ ਰਾਣੀ, ਬਾਲਾ ਪੰਚ, ਮੰਜੂ ਰਾਣੀ, ਕਿਸ਼ਨਾਦੇਵੀ, ਰਾਜਨ ਵੀ ਹਾਜਰ ਸਨ|

Leave a Reply

Your email address will not be published. Required fields are marked *