ਬਸਪਾ ਆਗੂਆਂ ਨੇ ਕਿਸਾਨ ਸੰਘਰਸ਼ ਦੀ ਜਿੱਤ ਅਤੇ ਸ਼ਹੀਦ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਦਰਬਾਰ ਸਾਹਿਬ ਵਿਖੇ ਕੀਤੀ ਅਰਦਾਸ


ਅੰਮਿ੍ਰਤਸਰ, 22 ਦਸੰਬਰ (ਸ਼ਬ ਬਹੁਜਨ ਸਮਾਜ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਪੰਜਾਬ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਅਗਵਾਈ ਵਿੱਚ ਕਿਸਾਨ ਸੰਘਰਸ਼ ਦੀ ਜਿੱਤ ਅਤੇ ਸੰਘਰਸ਼ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੀ ਆਤਮਿਕ ਸ਼ਾਂਤੀ ਲਈ ਅੱਜ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ। ਇਸ ਮੌਕੇ ਬਸਪਾ ਪੰਜਾਬ ਵਲੋਂ ਕਿਸਾਨਾਂ ਦੇ ਹਿਤ ਵਿਚ ਲਈ ਦੇਗ ਕਰਵਾਕੇ ਅਕਾਲਪੁਰਖ ਅੱਗੇ ਅਰਦਾਸ ਕੀਤੀ।
ਇਸ ਮੌਕੇ ਪੰਜਾਬ ਪ੍ਰਧਾਨ ਸ੍ਰ ਗੜ੍ਹੀ ਨੇ ਕਿਹਾ ਕਿ ਕਿਸਾਨ ਸੰਘਰਸ਼ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਪਿਛਲੇ 26ਦਿਨਾਂ ਤੋਂ ਰਾਜਧਾਨੀ ਦਿੱਲੀ ਵਿਖੇ ਆਪਣਾ ਪੱਖ ਰੱਖਣ ਗਏ ਹੋਏ ਹਨ। ਲੇਕਿਨ ਕੇਂਦਰ ਦੀ ਭਾਜਪਾ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਰੇਂਗੀ,ਜਦੋਂਕਿ ਕਿਸਾਨ ਕਹਿਰ ਦੀਆ ਠੰਡੀਆਂ ਹੱਡ ਕੜਕਣ ਵਾਲੀਆਂ ਰਾਤਾਂ ਵਿੱਚ ਬਜ਼ੁਰਗਾਂ, ਔਰਤਾਂ ਤੇ ਬੱਚਿਆ ਸਮੇਤ ਸੰਘਰਸ਼ ਕਰ ਰਹੇ ਹਨ। ਇਸ ਬੇਗਾਨਗੀ ਵਿਚ ਸੰਘਰਸ਼ ਦੌਰਾਨ 30 ਤੋਂ ਜਿਆਦਾ ਕਿਸਾਨ ਸ਼ਹੀਦੀਆਂ ਪਾ ਚੁੱਕੇ ਹਨ, ਜਿਹਨਾਂ ਦੀ ਆਤਮਿਕ ਸ਼ਾਂਤੀ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿਚ ਅਰਦਾਸ ਕੀਤੀ ਗਈ ਹੈ।
ਇਸ ਮੌਕੇ ਸੂਬਾ ਜਨਰਲ ਸਕੱਤਰ ਸ਼੍ਰੀ ਭਗਵਾਨ ਸਿੰਘ ਚੌਹਾਨ, ਸਾਬਕਾ ਪੰਜਾਬ ਪ੍ਰਧਾਨ ਸ਼੍ਰੀ ਗੁਰਲਾਲ ਸੈਲਾ, ਸ੍ਰੀ ਮਨਜੀਤ ਸਿੰਘ ਅਟਵਾਲ, ਸ਼੍ਰੀ ਸਵਿੰਦਰ ਸਿੰਘ ਛੱਜਲਵੰਡੀ, ਗੁਰਬਖ਼ਸ਼ ਮਹੇ, ਤਾਰਾ ਚੰਦ ਭਗਤ, ਕੁਲਵਿੰਦਰ ਸਿੰਘ ਸਹੋਤਾ, ਰਾਮ ਸਿੰਘ, ਸੁਖਦੇਵ ਸਿੰਘ ਚੌਹਾਨ, ਸੁਰਜੀਤ ਸਿੰਘ ਭੈਲ, ਰਤਨ ਸਿੰਘ, ਜਤਿੰਦਰ ਸਿੰਘ, ਵਰਿਆਮ ਸਿੰਘ, ਝੰਝੋਤੀ, ਅਮਰੀਕ ਸਿੰਘ ਸਿੱਧੂ, ਪਿ੍ਰੰਸੀਪਲ ਨਰਿੰਦਰ ਸਿੰਘ, ਮੁਕੇਸ਼ ਕੁਮਾਰ, ਵੱਸਣ ਸਿੰਘ, ਹਜ਼ੂਰ ਸਿੰਘ, ਸੋਨੂੰ ਮੋਰੀਆਂ, ਅਮਰਜੀਤ ਸਿੰਘ ਆਦਿ ਹਾਜ਼ਿਰ ਸਨ।

Leave a Reply

Your email address will not be published. Required fields are marked *