ਬਸਪਾ ਪੰਜਾਬ ਦੇ ਆਗੂ ਕਿਸਾਨਾਂ ਨਾਲ ਮਨਾਉਣਗੇ ਨਵਾਂ ਸਾਲ : ਜਸਵੀਰ ਸਿੰਘ ਗੜ੍ਹੀ


ਐਸ਼ਏ 30 ਦਸੰਬਰ (ਸ਼ਬ ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸ੍ਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪਾਰਟੀ ਵਲੋਂ ਕਿਸਾਨ ਅੰਦੋਲਨ ਨੂੰ ਮਜ਼ਬੂਤ ਕਰਨ ਹਿਤ ਨਵਾਂ ਸਾਲ ਕਿਸਾਨਾਂ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਬਸਪਾ ਆਗੂ ਭਲਕੇ 31 ਦਸੰਬਰ ਨੂੰ ਦੁਪਹਿਰ 12 ਵਜੇ ਸ਼ੰਭੂ ਬੈਰੀਅਰ ਤੋਂ ਰਵਾਨਾ ਹੋਣਗੇ ਅਤੇ 1 ਜਨਵਰੀ ਦੀ ਰਾਤ ਕਿਸਾਨਾਂ ਵਿੱਚ ਸਿੰਘੂ ਬਾਰਡਰ ਪੁੱਜਣਗੇ ਅਤੇ ਕਿਸਾਨਾਂ ਨਾਲ ਰਾਤ ਬਿਤਾਉਣਗੇ।
ਇੱਥੇ ਜਾਰੀ ਬਿਆਨ ਵਿੱਚ ਉਹਨਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਵਲੋਂ ਰਾਸ਼ਟਰੀ ਪ੍ਰਧਾਨ ਮਾਇਆਵਤੀ ਦੇ ਹੁਕਮ ਅਨੁਸਾਰ ਪਹਿਲੇ ਦਿਨ ਤੋਂ ਹੀ ਕਿਸਾਨ ਵਿਰੋਧੀ ਆਰਡੀਨੈਂਸਾਂ, ਖੇਤੀ ਬਿੱਲਾਂ ਅਤੇ ਖੇਤੀ ਕਾਨੂੰਨਾਂ ਦਾ ਸਖਤੀ ਨਾਲ ਜਿੱਥੇ ਵਿਰੋਧ ਕੀਤਾ ਗਿਆ ਹੈ ਅਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਵੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਪਾਰਟੀ ਨੇ ਪਹਿਲੇ ਦਿਨ ਤੋਂ ਹੀ ਖੇਤੀ ਕਾਨੂੰਨਾਂ ਵਿਰੁੱਧ ਆਪਣੇ ਸਟੈਂਡ ਤੇ ਪਹਿਰਾ ਦਿੱਤਾ ਹੈ, ਜਦੋਂਕਿ ਦੂਜੀਆਂ ਰਾਜਨੀਤਿਕ ਪਾਰਟੀਆਂ ਦਾ ਰੋਲ ਦੋਗਲਾ ਅਤੇ ਅਸਪਸ਼ਟ ਰਿਹਾ ਹੈ। ਉਹਨਾਂ ਕਿਹਾ ਕਿ ਪਾਰਟੀ ਨੇ ਕਿਸਾਨਾਂ ਵਲੋਂ ਕੀਤੇ ਗਏ 25 ਸਤੰਬਰ ਦੇ ਪੰਜਾਬ ਬੰਦ ਅਤੇ 8 ਦਸੰਬਰ ਨੂੰ ਭਾਰਤ ਬੰਦ ਦੇ ਸੱਦੇ ਦਾ ਖੁੱਲਾ ਸਮਰਥਨ ਕੀਤਾ ਗਿਆ þ।
ਇਸ ਮੌਕੇ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ ਨੇ ਕਿਹਾ ਕਿ ਪਾਰਟੀ ਦਾ ਕਿਸਾਨ ਸੰਘਰਸ਼ ਦਾ ਸਮਰਥਨ ਕਰਨ ਦਾ ਉਦੇਸ਼ ਦੂਜੀਆਂ ਪਾਰਟੀਆਂ ਦੀ ਤਰ੍ਹਾਂ ਸਵਾਰਥ ਭਰਿਆ ਨਹੀਂ, ਸਗੋਂ ਗੁਰਬਾਣੀ ਦੇ ਆਸ਼ੇ ਅਨੁਸਾਰ ਸਰਕਾਰ ਦੇ ਜਬਰ ਦਾ ਮੁਕਾਬਲਾ ਕਰ ਰਹੇ ਕਿਸਾਨਾਂ ਨਾਲ ਖੜ੍ਹਕੇ ਆਪਣੇ ਨੈਤਿਕ ਫਰਜਾਂ ਨੂੰ ਪੂਰਾ ਕਰਨਾ ਹੈ ਅਤੇ ਕਿਸਾਨ ਸੰਘਰਸ਼ ਵਿਚ ਬਸਪਾ ਪੂਰੀ ਤਰ੍ਹਾਂ ਕਿਸਾਨਾਂ ਨਾਲ ਖੜ੍ਹੀ ਹੈ।

Leave a Reply

Your email address will not be published. Required fields are marked *