ਬਸੰਤ ਪੰਚਮੀ ਸਾਲਾਨਾ ਜੋੜ ਮੇਲ ਮੌਕੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੰਗਤਾਂ ਦਾ ਹੜ੍ਹ

ਪਟਿਆਲਾ, 16 ਫਰਵਰੀ (ਸ.ਬ.) ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਸਾਲਾਨਾ ਜੋੜ ਮੇਲ ਮੌਕੇ ਗੁਰੂ ਘਰ ਮੱਥਾ ਟੇਕਣ ਪਹੁੰਚੀਆਂ ਸੰਗਤਾਂ ਵਿੱਚ ਵੱਡਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਗੁਰੂ ਦਰਬਾਰ ਵਿੱਚ ਵੱਖ-ਵੱਖ ਫੁੱਲਾਂ ਨਾਲ ਕੀਤੀ ਸਜਾਵਟ ਵੀ ਖਿੱਚ ਦਾ ਕੇਂਦਰ ਬਣੀ।

ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਬਸੰਤ ਪੰਚਮੀ ਦੀ ਇਤਿਹਾਸਕ ਮਹੱਤਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਇਕ ਝਿਊਰ ਸਿੱਖ ਭਾਗ ਰਾਮ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਪਾਣੀ ਦੇ ਟੋਬੇ ਕਿਨਾਰੇ ਬਿਰਾਜਮਾਨ ਹੋਏ ਸਨ ਅਤੇ ਗੁਰੂ ਘਰ ਸਾਹਿਬ ਨੇ ਹੁਕਮ ਦਿੱਤਾ ਸੀ ਕਿ ਜਿਹੜਾ ਵੀ ਪ੍ਰਾਣੀ ਇਸ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰੇਗਾ ਉਸ ਦੇ ਸਭ ਰੋਗ ਦੂਰ ਹੋਣਗੇ। ਇਸ ਕਰਕੇ ਗੁਰੂ ਘਰ ਵਿੱਚ ਹਰ ਮਹੀਨੇ ਜਿਥੇ ਪੰਚਮੀ ਦਾ ਦਿਹਾੜਾ ਮਨਾਇਆ ਜਾਂਦਾ ਹੈ, ਉੱਥੇ ਹੀ ਸਾਲਾਨਾ ਬਸੰਤ ਪੰਚਮੀ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕਰਨ ਦੇ ਨਾਲ ਨਾਲ ਗੁਰੂ ਘਰ ਦੀਆਂ ਖੁਸ਼ੀਆਂ ਵੀ ਪ੍ਰਾਪਤ ਕਰਦੀਆਂ ਹਨ।

Leave a Reply

Your email address will not be published. Required fields are marked *