ਬਾਗਪਤ ਵਿੱਚ ਪੰਚਾਇਤ ਕਰਨ ਤੋਂ ਬਾਅਦ ਦਿੱਲੀ ਕੂਚ ਕਰਾਂਗੇ : ਨਰੇਸ਼ ਟਿਕੈਤ

ਨਵੀਂ ਦਿੱਲੀ, 30 ਜਨਵਰੀ (ਸ.ਬ.) ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ਤੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਬੈਠੇ 2 ਮਹੀਨਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ। ਉੱਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਅਤੇ ਸ਼ੁੱਕਰਵਾਰ ਨੂੰ ਸਿੰਘੂ ਬਾਰਡਰ ਤੇ ਹੰਗਾਮੇ ਤੋਂ ਬਾਅਦ ਵੀ ਤਿੰਨੋਂ ਮੁੱਖ ਬਾਰਡਰਾਂ (ਗਾਜ਼ੀਪੁਰ, ਸਿੰਘੂ ਅਤੇ ਟਿਕਰੀ) ਤੇ ਅੰਦੋਲਨ ਲਗਾਤਾਰ ਜਾਰੀ ਹੈ। ਸਥਿਤੀ ਦੀ ਗੰਭੀਰਤਾ ਨੂੰ ਦੇਖਦੇ ਹੋਏ ਦਿੱਲੀ ਦੇ ਬਾਰਡਰਾਂ ਤੇ ਭਾਰੀ ਸੁਰੱਖਿਆ ਫ਼ੋਰਸ ਤਾਇਨਾਤ ਕਰ ਦਿੱਤੀ ਗਈ ਹੈ। ਉੱਥੇ ਹੀ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਨਰੇਸ਼ ਟਿਕੈਤ ਨੇ ਕਿਹਾ ਕਿ ਕੱਲ ਬਾਗਪਤ ਵਿੱਚ ਪੰਚਾਇਤ ਕਰਨ ਤੋਂ ਬਾਅਦ ਉਹ ਦਿੱਲੀ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਕਿਸਾਨਾਂ ਤੇ ਜੋ ਰਾਜਨੀਤੀ ਹੋ ਰਹੀ ਹੈ, ਉਸ ਤੇ ਪੰਚਾਇਤ ਤੇ ਚਰਚਾ ਕਰਨਗੇ। ਦੂਜੇ ਪਾਸੇ ਕਿਸਾਨਾਂ ਦੀ ਵੱਧਦੀ ਗਿਣਤੀ ਨੂੰ ਦੇਖਦੇ ਹੋਏ ਐਨ.ਐਚ.-24, ਗਾਜ਼ੀਪੁਰ ਬਾਰਡਰ ਤੇ ਆਉਣ ਅਤੇ ਜਾਣ ਵਾਲੇ ਮਾਰਗ ਨੂੰ ਦਿੱਲੀ ਟਰੈਫ਼ਿਕ ਪੁਲੀਸ ਵਲੋਂ ਬੰਦ ਕਰ ਦਿੱਤਾ ਗਿਆ ਹੈ।

Leave a Reply

Your email address will not be published. Required fields are marked *