ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ : ਸਮਕਾਲੀਨ ਪ੍ਰਸੰਗਿਕਤਾ ਵਿਸ਼ੇ ਤੇ ਵੈਬੀਨਾਰ ਕਰਵਾਇਆ

ਘਨੌਰ, 16 ਅਕਤੂਬਰ (ਅਭਿਸ਼ੇਕ ਸੂਦ) ਯੂਨੀਵਰਸਿਟੀ ਕਾਲਜ ਘਨੌਰ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ‘ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ: ਸਮਕਾਲੀਨ ਪ੍ਰਸੰਗਿਕਤਾ’  ਵਿਸ਼ੇ ਤੇ ਵੈਬੀਨਾਰ ਕਰਵਾਇਆ ਗਿਆ| ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਬੀ. ਐਸ. ਘੁੰਮਣ ਨੇ ਕੀਤੀ|
ਇਸ ਸੰਬੋਧਨ ਕਰਦਿਆਂ ਸ੍ਰੀ ਘੁੰਮਣ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਲੈਕਚਰ ਲੜੀ ਸ਼ੁਰੂ ਕੀਤੀ ਹੈ ਤਾਂ ਜੋ ਸਮਾਜ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਤੋਂ ਸੇਧ ਲੈ ਕੇ ਸਹੀ ਦਿਸ਼ਾ ਵੱਲ ਵਧ ਸਕੇ| 
ਇਸ ਮੌਕੇ ਬੋਲਦਿਆਂ ਸਮਾਗਮ ਦੇ ਮੁੱਖ ਮਹਿਮਾਨ ਡਾ. ਅੰਮ੍ਰਿਤਪਾਲ ਕੌਰ ਡੀਨ ਅਕਾਦਮਿਕ ਮਾਮਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਕਿਹਾ ਕਿ ਯੂਨੀਵਰਸਿਟੀ ਕਾਲਜ ਘਨੌਰ ਵੱਖ ਵੱਖ ਗਤੀਵਿਧੀਆਂ ਕਰਨ ਵਾਲਾ ਮੋਹਰੀ ਕਾਂਸਟੀਚੁਐਂਟ ਕਾਲਜ ਹੈ| ਉਹਨਾਂ ਨੇ ਕਾਲਜ ਦੀਆਂ ਗਤੀਵਿਧੀਆਂ ਦੀ ਅਤੇ ਖ਼ਾਸਕਰ ਕਾਲਜ ਵਿਚ ਲਗਾਏ 800 ਪੋਦਿਆਂ ਦੇ ਪ੍ਰੋਜੈਕਟ ਦੀ ਸਲਾਘਾ ਕੀਤੀ|
ਵੈਬੀਨਾਰ ਦੌਰਾਨ ਡਾ. ਸਰਬਜੀਤ ਸਿੰਘ ਰੇਣੂਕਾ, ਅਤੇ ਡਾ. ਚਮਕੌਰ ਸਿੰਘ ਨੇ ਦੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ| ਡਾ.  ਸਰਬਜੀਤ ਸਿੰਘ ਰੇਣੂਕਾ ਨੇ ਇਸ ਮੌਕੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਬਾਣੀ ਦੀ ਸਮਕਾਲੀਨ ਪ੍ਰਸੰਗਾਂ ਬਾਰੇ ਚਰਚਾ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਤੋਂ ਸੇਧ ਲੈ ਕੇ ਸਾਨੂੰ ਆਪਣੀ ਸੋਚ ਬਦਲਣੀ ਚਾਹੀਦੀ ਹੈ| ਇਸ ਨਾਲ ਸਾਡਾ ਜੀਵਨ              ਬਦਲੇਗਾ| 
ਇਸ ਮੌਕੇ ਡਾ. ਚਮਕੌਰ ਸਿੰਘ ਨੇ ਕਿਹਾ ਕਿ ਗੁਰੂ ਸਾਹਿਬ ਵਾਤਾਵਰਨ ਪ੍ਰਤੀ ਬਹੁਤ ਸੁਚੇਤ ਸਨ| ਉਨ੍ਹਾਂ ਨੇ ਆਪਣੇ ਸਮੇਂ ਦੌਰਾਨ ਕਈ ਪਿੰਡਾਂ ਤੇ ਕਸਬਿਆਂ ਦੇ ਤਲਾਬ ਸਾਫ਼ ਕਰਵਾਏ| ਲੋਕਾਂ ਨੂੰ ਹਵਾ ਤੇ ਪਾਣੀ ਸਾਫ਼ ਕਰਨ ਦੀ ਪ੍ਰੇਰਨਾ ਦਿੱਤੀ| ਉਹਨਾਂ ਦੀ ਬਾਣੀ ਸਰਬੱਤ ਦੇ ਭਲੇ ਦੀ ਗੱਲ ਕਰਦੀ ਹੈ ਅਤੇ ਸਾਨੂੰ ਸ਼ੁਕਰਾਨਾ ਕਰਨ ਲਈ              ਪ੍ਰੇਰਿਤ ਕਰਦੀ ਹੈ|
ਕਾਲਜ ਪ੍ਰਿੰਸੀਪਲ ਡਾ. ਲਖਵੀਰ ਸਿੰਘ ਗਿੱਲ ਨੇ  ਵੈਬੀਨਾਰ ਦੀ ਰੂਪਰੇਖਾ ਬਾਰੇ ਜਾਣਕਾਰੀ ਦਿੱਤੀ| ਇਸ ਵੈਬੀਨਾਰ ਦੇ ਕੋਆਰਡੀਨੇਟਰ ਡਾ. ਪਰਮਵੀਰ ਸਿੰਘ, ਮੁਖੀ ਸਿੱਖ ਵਿਸ਼ਵਕੋਸ਼ ਵਿਭਾਗ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਸਮੁੱਚੇ ਸਮਾਗਮ ਦਾ  ਸੰਚਾਲਨ ਕੀਤਾ| ਇਸ ਮੌਕੇ ਸਮੂਹ ਸਟਾਫ਼, ਵਿਦਿਆਰਥੀ, ਵੱਖ ਵੱਖ ਕਾਲਜਾਂ ਦੇ ਪ੍ਰੋਫ਼ੈਸਰਾਂ ਨੇ ਵੀ ਇਸ ਵੈਬੀਨਾਰ ਵਿਚ ਸ਼ਮੂਲੀਅਤ ਕੀਤੀ|

Leave a Reply

Your email address will not be published. Required fields are marked *