ਬਾਦਲ ਅਤੇ ਭੂੰਦੜ ਖਿਲਾਫ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਸਬੰਧੀ ਮਾਮਲਾ ਦਰਜ ਕਰਨ ਦੀ ਮੰਗ

ਐਸ ਏ ਐਸ ਨਗਰ, 10 ਸਤੰਬਰ (ਸ.ਬ.) ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਰਕਿੰਗ ਕਮੇਟੀ ਮਂੈਬਰ ਸ੍ਰ. ਗੁਰਸੇਵ ਸਿੰਘ ਹਰਪਾਲਪੁਰ ਨੇ ਐਸ ਐਸ ਪੀ ਮੁਹਾਲੀ ਨੂੰ ਸ਼ਿਕਾਇਤ ਦੇ ਕੇ ਸਾਬਕਾ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਅਤੇ ਅਕਾਲੀ ਆਗੂ ਬਲਵਿੰਦਰ ਸਿੰਘ ਭੁੰਦੜ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਹਰਪਾਲਪੁਰ ਨੇ ਕਿਹਾ ਕਿ 9 ਸਤੰਬਰ ਨੂੰ ਅਬੋਹਰ ਵਿੱਚ ਅਕਾਲੀ ਦਲ ਦੀ ਰੈਲੀ ਵਿੱਚ ਬੋਲਦਿਆਂ ਸ੍ਰ. ਬਲਵਿੰਦਰ ਸਿੰਘ ਭੁੰਦੜ ਨੇ ਸ੍ਰ. ਪ੍ਰਕਾਸ਼ ਸਿੰਘ ਬਾਦਲ ਨੂੰ ਬਾਦਸ਼ਾਹ ਦਰਵੇਸ਼ ਕਹਿ ਕੇ ਸਰਬੰਸ ਦਾਨੀ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਬਰਾਬਰ ਬਿਠਾਉਣ ਦਾ ਯਤਨ ਕੀਤਾ ਹੈ| ਉਹਨਾਂ ਕਿਹਾ ਕਿ ਬਾਦਸ਼ਾਹ ਦਰਵੇਸ਼ ਸ਼ਬਦ ਸਿਰਫ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਨਾਲ ਹੀ ਜੋੜਿਆ ਜਾਂਦਾ ਹੈ|
ਉਹਨਾਂ ਕਿਹਾ ਕਿ ਕਿਸੇ ਵਿਅਕਤੀ ਨੂੰ ਇਸ ਸ਼ਬਦ ਨਾਲ ਸੰਬੋਧਨ ਕਰਨਾ ਸਿੱਖ ਮਾਨਸਿਕਤਾ ਨੂੰ ਦੁਖ ਪਹੁੰਚਾਉਣ ਵਾਲੀ ਕਾਰਵਾਈ ਹੈ| ਉਹਨਾਂ ਕਿਹਾ ਕਿ ਬਾਦਲ ਸਾਹਿਬ ਨੇ ਖੁਦ ਸ੍ਰ. ਭੂੰਦੜ ਤੋਂ ਆਪਣੀ ਉਸਤਤ ਕਰਵਾਈ ਹੈ| ਉਹਨਾਂ ਕਿਹਾ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਸ੍ਰ. ਬਾਦਲ ਅਤੇ ਸ੍ਰ. ਬਲਵਿੰਦਰ ਸਿੰਘ ਭੁੰਦੜ ਖਿਲਾਫ ਮਾਮਲਾ ਦਰਜ ਕੀਤਾ ਜਾਵੇ|

Leave a Reply

Your email address will not be published. Required fields are marked *