ਬਾਦਲ ਸਰਕਾਰ ਨੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ: ਮੇਅਰ ਕੁਲਵੰਤ ਸਿੰਘ

ਐਸ ਏ ਐਸ ਨਗਰ, 12 ਜਨਵਰੀ (ਸ.ਬ.) ਮੁਹਾਲੀ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਕੈਪਟਨ ਤੇਜਿੰਦਰ ਪਾਲ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਮੁਹਾਲੀ ਸ਼ਹਿਰ ਦੇ ਮੇਅਰ ਕੁਲਵੰਤ ਸਿੰਘ, ਕੌਂਸਲਰ ਗੁਰਮੁਖ ਸਿੰਘ ਸੋਹਲ, ਕੌਂਸਲਰ ਸੁਖਦੇਵ ਸਿੰਘ ਪਟਵਾਰੀ , ਕੌਂਸਲਰ ਪਰਮਜੀਤ ਸਿੰਘ ਕਾਹਲੋਂ ਅਤੇ ਕੌਂਸਲਰ ਹਰਦੀਪ ਸਿੰਘ ਸਰਾਓ ਵੱਲੋਂ ਆਪਣੇ-ਆਪਣੇ ਖੇਤਰਾਂ ਵਿੱਚ ਕੈਪਟਨ ਸਿੱਧੂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ ਗਿਆ| ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਵਿਸ਼ੇਸ਼ ਤੌਰ ਉੱਤੇ ਪਹੁੰਚ ਸਨ, ਜਿਨਾਂ ਨੇ ਵੋਟਰਾਂ ਨੂੰ ਸਹੀ ਉਮੀਦਵਾਰ ਚੁਨਣ ਲਈ ਪ੍ਰੇਰਿਆ|  ਮੁਹਾਲੀ ਸ਼ਹਿਰ ਦੇ ਮੇਅਰ ਕੁਲਵੰਤ ਸਿੰਘ ਨੇ ਸੈਕਟਰ 68 ‘ਚ ਲੋਕਾਂ ਦੇ ਜਨ ਸਮੂਹ ਵਿਚਕਾਰ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਜਨਰਲ ਤੇ ਰਾਜ ਸਭਾ ਮੈਂਬਰ  ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਕੈਪਟਨ ਸਿੱਧੂ ਦਾ ਸਿਰੋਪਾ ਪਾ ਕੇ ਸਨਮਾਨ ਕੀਤਾ| ਲੋਕਾਂ ਨੂੰ ਸੰਬੋਧਨ ਕਰਦਿਆਂ                ਮੇਅਰ ਕੁਲਵੰਤ ਸਿੰਘ ਨੇ ਕਿਹਾ ਕਿ ਉਹ ਕਾਫੀ ਅਰਸੇ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਹੋਏ ਹਨ| ਉਨਾਂ ਕਿਹਾ ਕਿ ਜੋ ਵਿਕਾਸ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਵੱਲੋਂ ਕਰਵਾਇਆ ਗਿਆ ਹੈ ਉਸ ਨੂੰ ਦੱਸਣ ਦੀ ਲੋੜ ਨਹੀਂ| ਉਨਾਂ ਕਿਹਾ ਕਿ ਪੰਜਾਬ ਦੀ ਜਨਤਾ ਜਾਣਦੀ ਹੈ ਕਿ ਅਕਾਲੀ-ਭਾਜਪਾ ਸਰਕਾਰ ਵੱਲੋਂ ਕਿ ਕੁੱਝ ਕਰਵਾਇਆ ਗਿਆ ਹੈ|
ਇਸੇ ਤਰਾਂ ਫੇਜ਼-4 ਮਾਰਕੀਟ ਵਿੱਚ ਗੁਰਮੁਖ ਸਿੰਘ ਸੋਹਲ ਨੇ ਦੱਸਿਆ ਕਿ ਉਨਾਂ ਦੀ ਮਾਰਕੀਟ ਦੇ ਦੁਕਾਨਦਾਰ ਕਰੀਬ 25 ਸਾਲਾਂ ਤੋਂ ਸੰਘਰਸ਼ ਕਰ ਰਹੇ ਸਨ| ਉਨਾਂ ਦੱਸਿਆ ਕਿ ਦੁਕਾਨਦਾਰਾਂ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਉਨਾਂ ਦੀ ਦੁਕਾਨਾਂ ਨੂੰ ਲੀਜ਼ ਤੋਂ ਹਟਾ ਕੇ ਮੁਫਤ ਹੋਲਡ ਕੀਤਾ ਜਾਏ| ਜਿਸ ਤੋਂ ਬਾਅਦ ਉਨਾਂ ਦੀ ਇਸ ਬੇਨਤੀ ਨੂੰ ਮੰਨਦੇ ਹੋਏ ਦੁਕਾਨਾਂ ਨੂੰ ਮੁਫਤ ਹੋਲਡ ਕਰ ਦਿੱਤਾ ਗਿਆ| ਉਨਾਂ ਕਿਹਾ ਕਿ ਕੈਪਟਰ ਸਿੱਧੂ ਹੀ ਅਜਿਹੇ ਉਮੀਦਵਾਰ ਹਨ ਜੋ ਕਿ ਸਰਕਾਰ ਤੱਕ ਲੋਕਾਂ ਦੀ ਆਵਾਜ਼ ਪਹੁੰਚਾ ਸਕਦੇ ਹਨ| ਉਸੇ ਤਰਾਂ ਕੌਂਸਲਰ ਸੁਖਦੇਵ ਸਿੰਘ ਪਟਵਾਰੀ ਨੇ ਕਿਹਾ ਕਿ ਕੈਪਟਰ ਸਿੱਧੂ ਜਦੋਂ ਮੁਹਾਲੀ ਵਿਚ ਡੀਸੀ ਅਹੁਦੇ ‘ਤੇ ਵੀਰਾਜਮਾਨ ਸੀ ਤਾਂ ਉਨਾਂ ਦੇ ਸੈਕਟਰ-70 ‘ਚ ਆਈਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਗਿਆ| ਜਿਸ ਤੋਂ ਬਾਅਦ ਪਰਮਜੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਤਹਿਤ ਫੇਜ਼-7 ਮਾਰਕੀਟ ‘ਚ ਪਹੁੰਚਣ ‘ਤੇ ਕੈਪਟਨ ਸਿੱਧੂ ਨੂੰ ਲੱਡੂਆਂ ਨਾਲ ਤੋਲਿਆ ਗਿਆ|
ਇਸ ਮੌਕੇ ਉਨਾਂ ਨਾਲ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਚੇਅਰਮੈਨ ਬਲਾਕ ਸਮਿਤੀ     ਰੇਸ਼ਮ ਸਿੰਘ, ਐਮਡੀ  ਲੇਬਰ ਫੈਡ ਪਰਮਿੰਦਰ ਸੋਹਾਣਾ, ਬਲਾਕ ਸਮਿਤੀ ਮੈਂਬਰ ਅਮਰਜੀਤ ਸਿੰਘ ਅਤੇ ਸ਼ਹਿਰ ਵਾਸੀ ਵੱਡੀ ਗਿਣਤੀ ਵਿੱਚ ਹਾਜਰ ਸਨ|

Leave a Reply

Your email address will not be published. Required fields are marked *