ਬਾਦਲ ਸਰਕਾਰ ਨੇ ਪੰਜਾਬ ਦਾ ਸਰਬਪੱਖੀ ਵਿਕਾਸ ਕੀਤਾ: ਜਥੇਦਾਰ ਕੁੰਭੜਾ

ਐਸ.ਏ.ਐਸ. ਨਗਰ, 22 ਦਸੰਬਰ (ਸ.ਬ.) ਪੰਜਾਬ ਵਿੱਚ ਸਿਰਫ਼ ਅਕਾਲੀ-ਭਾਜਪਾ ਗਠਜੋੜ ਨੇ ਹੀ ਵੱਡੇ ਪੱਧਰ ‘ਤੇ ਵਿਕਾਸ ਕੀਤਾ ਹੈ| ਮੁੱਖ ਮੰਤਰੀ ਪੰਜਾਬ ਸ੍ਰ. ਪਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਨੇ ਪਿਛਲੇ 9 ਸਾਲਾਂ ਵਿੱਚ ਇੰਨੇ ਵੱਡੇ ਪੱਧਰ ‘ਤੇ ਵਿਕਾਸ ਕੀਤਾ ਕਿ ਕਾਂਗਰਸ ਜਾਂ ਆਮ ਆਦਮੀ ਪਾਰਟੀ ਲਈ ਕੋਈ ਮੁੱਦਾ ਹੀ ਬਾਕੀ ਨਹੀਂ ਛੱਡਿਆ| ਇਹ ਵਿਚਾਰ ਮਾਰਕੀਟ ਕਮੇਟੀ ਖਰੜ ਦੇ ਚੇਅਰਮੈਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ   ਜਥੇਬੰਦਕ ਸਕੱਤਰ ਜਥੇਦਾਰ ਬਲਜੀਤ ਸਿੰਘ ਕੁੰਭੜਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ|
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਵਿਕਾਸਮੁਖੀ ਅਤੇ ਲੋਕ ਪੱਖੀ ਸੋਚ ਸਦਕਾ ਪੰਜਾਬ ਵਾਸੀ ਲਗਾਤਾਰ ਤੀਜੀ ਵਾਰ ਵੀ ਪੰਜਾਬ ਵਿਚ ਅਕਾਲੀ-ਭਾਜਪਾ ਸਰਕਾਰ ਬਣਾਉਣਗੇ| ਆਮ ਆਦਮੀ ਪਾਰਟੀ ਦੀ ਨਿੰਦਾ ਕਰਦਿਆਂ ਜਥੇਦਾਰ ਕੁੰਭੜਾ ਨੇ ਕਿਹਾ ਕਿ ਆਪ ਦੇ ਆਗੂਆਂ ਨੂੰ ਨਾ ਤਾਂ ਸਿੱਖਾਂ ਦੀਆਂ ਭਾਵਨਾਵਾਂ ਦੀ ਕਦਰ ਹੈ ਅਤੇ ਨਾ ਹੀ ਉਨ੍ਹਾਂ ਨੂੰ ਸਿੱਖ ਭਾਈਚਾਰੇ ਨਾਲ ਕੋਈ ਸੰਵੇਦਨਾ ਹੈ|
ਜਥੇਦਾਰ ਕੁੰਭੜਾ ਨੇ ਕਾਂਗਰਸ ਪਾਰਟੀ ਬਾਰੇ ਬੋਲਦਿਆਂ ਕਿਹਾ ਕਿ ਆਪਸੀ ਖਹਿਬਾਜ਼ੀ ਅਤੇ ਲੜਾਈ ਨੇ ਕਾਂਗਰਸ ਨੂੰ ਢਹਿ ਢੇਰੀ ਕਰਕੇ ਰੱਖ ਦਿੱਤਾ ਹੈ ਅਤੇ ਪੰਜਾਬ ਦੀ ਭਲਾਈ ਲਈ ਜੇਕਰ ਕੋਈ ਪਾਰਟੀ ਚਿੰਤਾ ਪ੍ਰਗਟ ਕਰਦੀ ਹੈ ਤਾਂ ਉਹ ਸਿਰਫ ਸ਼੍ਰੋਮਣੀ ਅਕਾਲੀ ਦਲ ਹੈ|

Leave a Reply

Your email address will not be published. Required fields are marked *