ਬਾਦਲ ਸਰਕਾਰ ਨੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ: ਕੈਪਟਨ ਸਿੱਧੂ

ਐਸ.ਏ.ਐਸ.ਨਗਰ, 17 ਜਨਵਰੀ (ਸ.ਬ.)  ਇਸਤਰੀ ਅਕਾਲੀ ਦਲ ਦੀ ਮਹਿਲਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਵੱਲੋਂ ਅਕਾਲੀ ਭਾਜਪਾ ਗਠਜੋੜ ਦੇ ਉਮੀਦਵਾਰ ਸ੍ਰ. ਤੇਜਿੰਦਰਪਾਲ ਸਿੰਘ (ਕੈਪਟਨ) ਸਿੱਧੂ ਦੀ ਚੋਣ ਮੁਹਿੰਮ ਦੌਰਾਨ ਇੱਕ  ਸਮਾਗਮ ਦਾ ਆਯੋਜਨ ਕੀਤਾ ਗਿਆ| ਇਸ ਮੌਕੇ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਪੰਜਾਬ ਵਿਚ ਜਦੋਂ ਵੀ ਕਾਂਗਰਸ ਦਾ ਰਾਜ ਆਇਆ ਹੈ ਤਾਂ ਇਨ੍ਹਾਂ ਨੇ ਸੂਬੇ ਨੂੰ  ਦੋਵੇਂ ਹੱਥਾਂ ਨਾਲ ਲੁੱਟਿਆ ਹੈ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਿਚ ਪਿੱਛਲੇ 10 ਸਾਲਾਂ ਤੋਂ ਪੰਜਾਬ ਦਾ ਰਿਕਾਰਡ ਤੋੜ ਵਿਕਾਸ ਕੀਤਾ ਗਿਆ ਹੈ, ਪਰੰਤੂ ਕਾਂਗਰਸ ਸਰਕਾਰ ਨੇ ਪੰਜਾਬ ਦੇ ਵਿਕਾਸ ਪਖੋਂ ਬੇੜਾ ਗਰਕ ਕਰਕੇ ਰੱਖ ਦਿੱਤਾ ਸੀ| ਅੱਜ ਲੋਕ ਅਕਾਲੀ-ਭਾਜਪਾ ਸਰਕਾਰ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਨੂੰ ਯਾਦ ਕਰਦੇ ਹਨ ਅਤੇ ਆਪਣੀ ਕਹਿਣੀ ਤੇ ਕਰਨੀ ਦੇ ਪੱਕੇ ਮੁੜ ਪ੍ਰਕਾਸ਼ ਸਿੰਘ ਬਾਦਲ ਵੱਲ ਉਮੀਦਾਂ ਦੀਆਂ ਨਜ਼ਰਾਂ ਨਾਲ ਵੇਖ ਰਹੇ ਹਨ|
ਮੀਟਿੰਗ ਨੂੰ  ਸੰਬੋਧਨ ਕਰਦਿਆਂ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ ਨੇ ਮੀਟਿੰਗ ਦੌਰਾਨ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਪਾਰਟੀ ਦੀ ਸੋਚ ਹਮੇਸ਼ਾ ਵਿਕਾਸਮੁਖੀ ਰਹੀ ਹੈ| ਲੋਕ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਰਵਾਏ ਵਿਕਾਸ ਕਾਰਜਾਂ ਤੋਂ ਕਾਫੀ ਪ੍ਰਭਾਵਿਤ ਹਨ| ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੁਹਾਲੀ ਜਿਲ੍ਹੇ ਨੂੰ ਉਸ ਸਿਖਰਾਂ ਤੇ ਪਹੁੰਚਾ ਦਿੱਤਾ ਹੈ ਜਿਸ ਬਾਰੇ ਲੋਕਾਂ ਨੇ ਕਦੇ ਸੋਚਿਆ ਵੀ ਨਹੀਂ ਸੀ| ਹੁਣ ਮੋਹਾਲੀ ਵਿੱਚ ਵੱਡੀਆਂ ਵੱਡੀਆਂ ਆਈ.ਟੀ. ਕੰਪਨੀਆਂ ਸਥਾਪਿਤ ਹੋਣ ਨਾਲ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ ਸਨ|
ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਰਕਾਰ ਨੇ ਹਲਕਾ ਮੁਹਾਲੀ ਦੇ ਵਿਕਾਸ ਕਾਰਜ ਕਰਵਾ ਕੇ ਕਾਇਆ ਕਲਪ ਕਰ ਦਿੱਤੀ ਹੈ| ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹਰੇਕ ਤਬਕੇ ਦੇ ਲੋਕਾਂ ਲਈ ਭਲਾਈ ਯੋਜਨਾਵਾਂ ਚਲਾਈਆਂ ਹਨ| ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਯੋਜਨਾਵਾਂ ਨੂੰ ਅਸਲੀ ਲੋੜਵੰਦ ਲੋਕਾਂ ਤੱਕ ਲੈ ਕੇ ਜਾਣਗੇ|
ਇਸ ਮੌਕੇ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਅਰਵਿੰਦਰ ਸਿੰਘ ਕੰਗ, ਪ੍ਰਦੀਪ ਭਾਰਜ, ਜਸਵਿੰਦਰ ਸਿੰਘ ਵਿਰਕ, ਸਿਮਰਨਜੀਤ ਸਿੰਘ ਹੁੰਦਲ, ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਕੁਲਦੀਪ ਕੌਰ ਕੰਗ  ਸਮੇਤ ਇਲਾਕੇ ਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ|
ਇਸੇ ਦੌਰਾਨ ਕੈਪਟਨ ਸਿੱਧੂ ਵੱਲੋਂ ਅੱਜ ਕੁਰੜਾ, ਕੁਰੜੀ ਅਤੇ ਸੇਖਣ ਮਾਜਰਾ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ| ਇਸ ਮੌਕੇ ਸੰਬੋਧਨ ਕਰਦਿਆਂ ਕੈਪਟਨ ਸਿੱਧੂ ਨੇ ਕਿਹਾ ਕਿ ਕਾਂਗਰਸ ਅਤੇ ਆਪ ਪਾਰਟੀ ਕੋਲ ਪੰਜਾਬ ਲਈ ਕੋਈ ਵੀ ਏਜੰਡਾ ਨਹੀਂ ਹੈ ਅਤੇ ਇਹ ਲੋਕ ਲਾਲਚ ਵਿੱਚ ਆ ਕੇ ਲੋਕਾਂ ਨਾਲ ਫਰੇਬੀ ਵਾਅਦੇ ਕਰ ਰਹੇ ਹਨ|
ਇਸ ਮੌਕੇ ਹੋਰਨਾਂ ਤੋਂ ਇਲਾਵਾ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਜੀਤ ਸਿੰਘ ਕੁੰਭੜਾ, ਲੇਬਰ ਫੈਡ ਦੇ ਚੇਅਰਮੈਨ ਪਰਮਿੰਦਰ ਸੋਹਾਣਾ,                ਰੇਸ਼ਮ ਸਿੰਘ,  ਗੁਰਜੰਟ ਸਿੰਘ ਸਾਬਕਾ ਸਰਪੰਚ, ਸ਼ਮਸ਼ੇਰ ਸਿੰਘ, ਗੁਰਮੀਤ ਸਿੰਘ, ਕੁਲਦੀਪ ਸਿੰਘ, ਮੇਜਰ ਸਿੰਘ, ਗੁਰਮੇਲ ਸਿੰਘ, ਭਾਗ ਸਿੰਘ, ਉਜਾਗਰ ਸਿੰਘ ਸਾਬਕਾ ਸਰਪੰਚ, ਸ਼ਿੰਗਾਰਾ ਸਿੰਘ, ਕੁਲਵਿੰਦਰ ਸਿੰਘ, ਗੁਰਮੇਲ ਸਿੰਘ ਬਾਕਰਪੁਰ, ਹਰਵਿੰਦਰ ਸਿੰਘ ਪ੍ਰਧਾਨ ਐਸTਆਈ ਸਮੇਤ ਇਲਾਵਾ ਵਾਸੀ ਵੱਡੀ ਗਿਣਤੀ ਵਿੱਚ ਲੋਕ ਹਾਜਿਰ ਸਨ|

Leave a Reply

Your email address will not be published. Required fields are marked *