ਬਾਦਲ ਸਰਕਾਰ ਨੇ ਪੰਜਾਬ ਦਾ ਸਰਵਪੱਖੀ ਵਿਕਾਸ ਕੀਤਾ : ਸੁਖਦੇਵ ਸਿੰਘ ਢੀਂਡਸਾ

ਐਸ ਏ ਐਸ ਨਗਰ, 11 ਜਨਵਰੀ (ਸ ਬ)  ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਮੁਹਾਲੀ ਵਿਖੇ ਫੇਜ -2 ਵਿਚ ਸਾਬਕਾ ਐਮ ਸੀ ਮਨਮੋਹਨ ਕੌਰ ਦੇ ਘਰ ਅਤੇ ਫੇਜ 7 ਦੀ ਮਾਰਕੀਟ ਵਿਚ ਜਿਲ੍ਹਾ ਅਕਾਲੀ ਦਲ ਸ਼ਹਿਰੀ ਦੇ ਪ੍ਰਧਾਨ ਅਤੇ ਕੌਂਸਲਰ ਸ੍ਰ. ਪਰਮਜੀਤ ਸਿੰਘ ਕਾਹਲੋਂ, ਕੌਂਸਲਰ ਫੂਲਰਾਜ ਸਿੰਘ ਅਤੇ ਕੌਂਸਲਰ ਹਰਵਿੰਦਰ ਕੌਰ ਲੰਗ  ਵੱਲੋਂ ਆਯੋਜਿਤ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਮੁਹਾਲੀ ਹਲਕੇ ਤੋਂ ਅਕਾਲੀ ਦਲ ਅਤੇ ਭਾਜਪਾ ਦੇ ਉਮੀਦਵਾਰ ਤੇਜਿੰਦਰਪਾਲ ਸਿੰਘ ਸਿੱਧੂ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ|  ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਵਿਚ ਜਦੋਂ ਦੀ ਬਾਦਲ ਸਰਕਾਰ ਬਣੀ ਹੈ, ਉਦੋਂ ਤੋਂ ਹੀ ਪੰਜਾਬ ਵਿਚ ਵਿਕਾਸ ਕਾਰਜਾਂ ਦੀ ਹਨੇਰੀ ਆਈ ਹੋਈ ਹੈ| ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਪਿੰਡਾਂ ਦਾ ਵੀ ਸ਼ਹਿਰੀ ਤਰਜ ਉਪਰ ਵਿਕਾਸ ਕੀਤਾ ਹੈ| ਉਹਨਾਂ ਕਿਹਾ ਕਿ ਅੱਜ ਪੰਜਾਬ ਦੇ ਤਕਰੀਬਨ ਸਾਰੇ ਹੀ ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਮੁਹਈਆ ਕਰਵਾ ਦਿਤੀਆ ਗਈਆਂ ਹਨ ਅਤੇ ਪੰਜਾਬ ਦੇ ਪੇਂਡੂ ਲੋਕ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਦਾ ਆਨੰਦ ਮਾਣ ਰਹ ੇ ਹਨ| ਉਹਨਾਂ ਕਿਹਾ ਕਿ ਪੰਜਾਬ ਪਹਿਲਾ ਸੂਬਾ ਹੈ ਜੋ ਕਿ ਬਿਜਲੀ ਸਰਪਲੱਸ ਵਾਲਾ ਸੂਬਾ ਬਣ ਗਿਆ ਹੈ| ਉਹਨਾਂ ਕਿਹਾ ਕਿ ਕਾਂਗਰਸ ਤਾਂ ੱਿਸੱਖ ਵਿਰੋਧੀ ਪਾਰਟੀ ਹੈ ਅਤੇ ਇਸ ਪਾਰਟੀ ਨੇ ਹਮੇਸਾ ਹੀ ਸਿੱਖਾਂ ਅਤੇ ਪੰਜਾਬੀਆਂ ਖਿਲਾਫ ਕੰਮ ਕੀਤੇ ਹਨ| ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਤਾਂ ਪੰਜਾਬ ਵਿਚ ਕੋਈ ਵਜੂਦ ਹੀ ਨਹੀਂ ਹੈ ਅਤੇ ਪੰਜਾਬ ਵਿਚ ਆਮ ਆਦਮੀ ਪਾਰਟੀ ਨੂੰ ਇਸ ਦੀ ਅੰਦਰੂਨੀ ਫੁੱਟ ਹੀ ਲੈ ਬੈਠੇਗੀ|  ਉਹਨਾਂ ਕਿਹਾ ਕਿ ਪੰਜਾਬ ਵਿਚ ਬਾਦਲ ਸਰਕਾਰ ਨੇ ਮੁਫਤ ਬਿਜਲੀ ਪਾਣੀ ਦੀ ਸਹੂਲਤ ਕਿਸਾਨਾਂ ਨੂੰ ਦਿਤੀ ਉਥੇ ਹੀ ਐਸ ਸੀ ਵਰਗ ਦੇ ਬਿਜਲੀ ਦੇ ਬਿਲ ਕੁਝ ਹੱਦ ਤਕ ਮਾਫ ਕੀਤੇ| ਇਸ ਤੋਂ ਇਲਾਵਾ ਭਾਰਤ ਵਿਚ ਸਿਰਫ ਪੰਜਾਬ ਵਿਚ ਹੀ ਬਾਦਲ ਸਰਕਾਰ ਵਲੋਂ ਸ਼ੁਰੂ ਕੀਤੀ ਆਟਾ ਦਾਲ ਸਕੀਮ ਚਲ ਰਹੀ ਹੈ| ਜਿਸ ਤਹਿਤ ਗਰੀਬਾਂ ਤੇ ਲੋੜਵੰਦਾਂ ਨੂੰ ਬਹੁਤ ਘੱਟ ਰੇਟ ਉਪਰ ਆਟਾ ਅਤੇ ਦਾਲਾਂ ਦਿਤੀਆਂ ਜਾ ਰਹੀਆਂ ਹਨ| ਉਹਨਾਂ ਕਿਹਾ ਕਿ ਅਕਾਲੀ ਭਾਜਪਾ ਦੇ ਕਾਰਜਕਾਲ ਦੌਰਾਨ ਪੰਜਾਬ ਨੇ ਹਰ ਖੇਤਰ ਵਿਚ ਹੀ ਤਰੱਕੀ ਕੀਤੀ ਹੈ| ਉਹਨਾਂ ਕਿਹਾ ਕਿ ਬਾਦਲ ਸਰਕਾਰ ਨੇ ਮੁਹਾਲੀ ਇਲਾਕੇ ਦਾ ਵੀ ਬਹੁਤ ਵਿਕਾਸ ਕੀਤਾ ਹੈ ਅਤੇ ਅਜਿਹੇ ਵਿਕਾਸ ਦੀ ਹੋਰ ਕੋਈ ਮਿਸਾਲ ਨਹੀਂ ਮਿਲਦੀ| ਉਹਨਾਂ ਦਾਅਵਾ ਕੀਤਾ ਕਿ ਪੰਜਾਬ ਵਿਚ ਅਗਲੀ ਸਰਕਾਰ ਵੀ ਅਕਾਲੀ ਦਲ ਤੇ ਭਾਜਪਾ ਗਠਜੋੜ ਦੀ ਹੀ          ਬਣੇਗੀ| ਇਸ ਮੌਕੇ ਉਹਨਾਂ ਨਾਲ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਤੇ ਭਾਜਪਾ ਦੇ ਉਮੀਦਵਾਰ ਤੇਜਿੰਦਰਪਾਲ ਸਿੰਘ ਸਿੱਧੂ ਅਤੇ ਹੋਰ ਅਕਾਲੀ ਆਗੂ ਵੀ ਮੌਜੂਦ ਸਨ|

Leave a Reply

Your email address will not be published. Required fields are marked *