Badal government had make development of Mohali: Bubby Badal

ਐਸ.ਏ.ਐਸ.ਨਗਰ, 10 ਦਸੰਬਰ (ਸ.ਬ.) ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਨੂੰ ਜਨਤਾ ਤੱਕ ਪਹੁਚਾਇਆ ਹੈ ਅਤੇ ਵੱਡੇ ਪੱਧਰ ਤੇ ਮੁਹਾਲੀ ਦੇ ਪਿੰਡਾਂ ਅਤੇ ਸ਼ਹਿਰਾ ਵਿੱਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ| ਇਨ੍ਹਾਂ ਵਿਚਾਰਾ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦੇ ਕੌਮੀ ਮੁੱਖ ਬੁਲਾਰੇ ਸੀਨੀਅਰ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਹਲਕਾ ਮੁਹਾਲੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜੁਝਾਰ ਨਗਰ ਵਿਖੇ ਕੀਤਾ| ਉਹ ਅੱਜ ਜੁਝਾਰ ਨਗਰ ਤੋਂ ਦਾਰਾ ਸਟੂਡਿਉ ਨੂੰ ਜਾਣ ਵਾਲੀ ਸੜਕ ਨੂੰ ਠੀਕ ਕਰਵਾਉਣ ਪੁੱਜੇ ਸਨ| ਬੱਬੀ ਬਾਦਲ ਨੇ ਕਿਹਾ ਕਿ ਹਲਕਾ ਮੁਹਾਲੀ ਨੂੰ ਪੰਜਾਬ ਦੇ ਉੱਪ ਮੁੱਖ ਮੰਤਰੀ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਬਦੋਲਤ ਸਦਕਾ ਇੱਕ ਨਵੀ ਦਿੱਖ ਮਿਲੀ ਹੈ|
ਇਸ ਮੌਕੇ ਗੁਰਪ੍ਰੀਤ ਸਿੰਘ, ਇਕਬਾਲ ਸਿੰਘ ਸਾਬਕਾ ਸਰਪੰਚ, ਸੁਰਜੀਤ ਸਿੰਘ ਰਾਏਪੁਰ, ਬਿਮਲਾ ਦੇਵੀ ਪੰਚ, ਮੁਕੇਸ ਕੁਮਾਰ, ਕੇਵਲ ਸਿੰਘ, ਵਿਨੋਦ ਕੁਮਾਰ ਪੰਚ, ਝੂਲਨ ਰਾਏ, ਸੁਖਵਿੰਦਰ ਸਿੰਘ, ਮੁਖਤਿਆਰ ਸਿੰਘ, ਰਣਜੀਤ ਸਿੰਘ ਬਰਾਡ, ਜਗਤਾਰ ਸਿੰਘ ਘੜੂੰਆਂ, ਜਸਵੰਤ ਸਿੰਘ ਠਸਕਾ ਆਦਿ ਹਾਜਰ ਸਨ|

Leave a Reply

Your email address will not be published. Required fields are marked *