ਬਾਦਲ ਸਰਕਾਰ ਸਮੇਂ ਅਮਨ ਕਾਨੂੰਨ ਦੀ ਸਥਿਤੀ ਗੰਭੀਰ ਹੋਈ: ਬਲਬੀਰ ਸਿੱਧੂ

ਐਸ ਏ ਐਸ ਨਗਰ, 21 ਜਨਵਰੀ (ਸ.ਬ.) ਮੁਹਾਲੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸ. ਬਲਬੀਰ ਸਿੰਘ ਸਿੱਧੂ ਨੇ ਦੋਸ਼ ਲਾਇਆ ਹੈ ਕਿ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਪੰਜਾਬ ਅੰਦਰ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਵਿਚ ਬੁਰੀ ਤਰ੍ਹਾਂ ਅਸਫਲ ਸਾਬਿਤ ਹੋਈ ਹੈ| ਅਕਾਲੀ ਸਰਕਾਰ ਦੇ ਰਾਜ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੋਈ, ਨਾਮਾਧਾਰੀ ਸੰਪ੍ਰਦਾ ਦੇ ਗੁਰੂ ਮਾਤਾ ਚੰਦ ਕੌਰ ਜੀ ਨੂੰ ਦਿਨ ਦਿਹਾੜੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ, ਸੰਤ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ‘ਤੇ ਜਾਨਲੇਵਾ ਹਮਲਾ ਅਤੇ ਪੰਜਾਬ ਵਿਚ ਕਿੰਨੇ ਹੀ ਲੋਕ ਬਾਦਲ ਪਰਿਵਾਰ ਦੀਆਂ ਆਰਬਿਟ ਬੱਸਾਂ ਕਾਰਨ ਮੌਤ ਦੇ ਮੂੰਹ ਵਿਚ ਚਲੇ ਗਏ, ਪਰ ਬਾਦਲ ਸਰਕਾਰ ਆਪਣੇ ਕਾਰਜਕਾਲ ਦੌਰਾਨ ਇਨ੍ਹਾਂ ਮਾਮਲਿਆਂ ਵਿਚ ਦੋਸ਼ੀ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਬਿਲਕੁਲ ਫੇਲ੍ਹ ਸਾਬਿਤ ਹੋਈ ਹੈ|
ਅੱਜ ਹਲਕੇ  ਪਿੰਡ ਝਿਊਰਹੇੜੀ ਵਿਖੇ ਮੀਟਿੰਗ  ਨੂੰ ਸੰਬੋਧਨ ਕਰਦਿਆਂ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਹੁਣ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਬਦੀ ਮਾਮਲੇ ਉਤੇ ਆਪਣਾ ਬਚਾਓ ਕਰਦੇ ਹੋਏ ਇਹ ਆਖ ਰਹੇ ਹਨ ਕਿ ਇਸ ਬੇਅਦਬੀ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਨਹੀਂ ਹੈ, ਜਦਕਿ ਪ੍ਰਕਾਸ਼ ਸਿੰਘ ਬਾਦਲ ਦਾ ਪੁੱਤਰ ਸੁਖਬੀਰ ਸਿੰਘ ਬਾਦਲ ਪੰਜਾਬ ਦਾ ਗ੍ਰਹਿ ਮੰਤਰੀ ਹੋਣ ਦੇ ਬਾਵਜੂਦ ਵੀ ਪੁਲੀਸ ਪ੍ਰਸ਼ਾਸਨ ਕੋਲੋਂ ਇਸ ਮਾਮਲੇ ਦੇ ਅਸਲ ਦੋਸ਼ੀਆਂ ਨੂੰ ਗ੍ਰਿਫਤਾਰ ਨਹੀਂ ਕਰਵਾ ਸਕਿਆ| ਅਕਾਲੀ ਸਰਕਾਰ ਦੇ ਰਾਜ ਵਿਚ ਪੰਜਾਬ ਦੇ ਹਾਲਾਤ ਯੂ.ਪੀ ਅਤੇ ਬਿਹਾਰ ਨਾਲੋਂ ਵੀ ਭੈੜੇ ਹੋ ਗਏ ਹਨ|
ਇਸ ਮੌਕੇ ਹੋਰਨਾ ਤੋਂ ਇਲਾਵਾ ਠੇਕੇਦਾਰ ਮੋਹਣ ਸਿੰਘ ਬਠਲਾਣ, ਪੰਡਤ ਬਾਲ ਕਿਸ਼ਨ, ਬਹਾਦਰ ਸਿੰਘ, ਗੁਰਨੈਬ ਸਿੰਘ, ਗੁਰਨਾਮ ਸਿੰਘ, ਬਲਵਿੰਦਰ ਸਿੰਘ ਬਿੱਟੂ, ਕਰਮਜੀਤ ਕੁਮਾਰ, ਨੰਬਰਦਾਰ ਬਲਜੀਤ ਸਿੰਘ, ਪੰਡਤ ਸ਼ਾਮ ਲਾਲ, ਉਜਾਗਰ ਸਿੰਘ, ਮਹਿੰਦਰ ਸਿੰਘ, ਅਮਰੀਕ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਨਿਵਾਸੀ ਮੌਜੂਦ ਸਨ |

Leave a Reply

Your email address will not be published. Required fields are marked *