ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 16 ਨੂੰ

ਐਸ ਏ ਐਸ ਨਗਰ, 14 ਨਵੰਬਰ (ਸ.ਬ.) ਧੰਨ ਧੰਨ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਫੇਜ਼-11 ਵਿਖੇ 16 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ|
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਬਲਬੀਰ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਦਿਨ ਸ਼ਾਮ ਸਮੇਂ ਭਾਈ ਸੱਜਣ ਸਿੰਘ ਵੱਲੋਂ ਸੋਦੁਰ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗਿਆਨੀ ਕਰਨਜੀਤ ਸਿੰਘ ਵੱਲੋਂ ਕਥਾ ਵਿਚਾਰ, ਭਾਈ ਮਹਾਵੀਰ ਸਿੰਘ ਅਤੇ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਭਾਈ ਗੁਰਕੀਰਤ ਸਿੰਘ ਬੂਟਾ ਵੱਲੋਂ ਕੀਰਤਨ ਕੀਤਾ ਜਾਵੇਗਾ| ਗੁਰੂ ਕਾ ਲੰਗਰ ਅਤੁੱਟ ਵਰਤੇਗਾ|

Leave a Reply

Your email address will not be published. Required fields are marked *