ਬਾਬਾ ਦੀਪ ਸਿੰਘ ਨਗਰ, ਸੋਹਾਣਾ ਵਿਖੇ ਗਲੀਆਂ ਪੱਕੀਆਂ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਦਾ ਕੰਮ ਸ਼ੁਰੂ

ਐਸ ਏ ਐਸ ਨਗਰ, 6 ਜਨਵਰੀ (ਸ਼ਬ) ਬਾਬਾ ਦੀਪ ਸਿੰਘ ਨਗਰ, ਸੋਹਾਣਾ ਵਿਖੇ ਗਲੀਆਂ ਪੱਕੀਆਂ ਕਰਨ ਅਤੇ ਬਰਸਾਤੀ ਪਾਣੀ ਦੀ ਨਿਕਾਸੀ ਯਕੀਨੀ ਕਰਨ ਦਾ ਕੰਮ ਆਰੰਭ ਕੀਤਾ ਗਿਆ ਹੈ ਜਿਸਦੀ ਰਸਮੀ ਸ਼ੁਰੂਆਤ ਜਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਸ਼ਅਮਰਜੀਤ ਸਿੰਘ ਜੀਤੀ ਸਿੱਧੂ ਅਤੇ ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਬੂਟਾ ਸਿੰਘ ਸੋਹਾਣਾ ਵਲੋਂ ਟੱਕ ਲਾ ਕੇ ਕੀਤੀ ਗਈ ਹੈ।
ਇਸ ਮੌਕੇ ਸ੍ਰ ਬੂਟਾ ਸਿੰਘ ਸੋਹਾਣਾ ਨੇ ਦੱਸਿਆ ਕਿ ਇਥੋਂ ਦੇ ਵਸਨੀਕਾਂ ਦੀ ਕਾਫੀ ਦੇਰ ਤੋਂ ਮੰਗ ਸੀ ਕਿ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਠੀਕ ਕੀਤਾ ਜਾਵੇ ਅਤੇ ਗਲੀਆਂ ਪੱਕੀਆਂ ਕੀਤੀਆਂ ਜਾਣ ਕਿਉਂਕਿ ਬਰਸਾਤ ਹੋਣ ਦੌਰਾਨ ਪਾਣੀ ਲੋਕਾਂ ਦੇ ਘਰਾਂ ਵਿੱਚ ਵੜ ਜਾਂਦਾ ਸੀ। ਉਹਨਾਂ ਦੱਸਿਆ ਕਿ ਨਗਰ ਨਿਗਮ ਵਲੋਂ ਕਰਵਾਏ ਜਾ ਰਹੇ ਇਸ ਕੰਮ ਤੇ 32 ਲੱਖ ਰੁਪਏ ਦੀ ਲਾਗਤ ਆਉਣੀ ਹੈ ਅਤੇ ਇਹ ਕੰਮ ਛੇਤੀ ਹੀ ਮੁਕੰਮਲ ਕਰ ਲਿਆ ਜਾਵੇਗਾ।

Leave a Reply

Your email address will not be published. Required fields are marked *