ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਧਾਰਮਿਕ ਸਮਾਗਮ ਕਰਵਾਇਆ

ਐਸ ਏ ਐਸ ਨਗਰ, 16 ਅਕਤੂਬਰ (ਸ.ਬ.) ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਕਿਲਾ ਲੋਹਗੜ੍ਹ ਸਾਹਿਬ ਛਾਉਣੀ ਨਿਹੰਗ ਸਿੰਘਾਂ ਵਿਖੇ ਸੰਤ ਬਾਬਾ ਹਰਨੇਕ ਸਿੰਘ ਦੀ ਅਗਵਾਈ ਵਿੱਚ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਭਾਈ ਅਵਤਾਰ ਸਿੰਘ ਅਣਖੀ ਦੇ ਢਾਡੀ ਜਥੇ, ਭਾਈ ਜਸਵਿੰਦਰ ਸਿੰਘ ਦੇ ਰਾਗੀ ਜਥੇ ਅਤੇ ਭਾਈ ਮੋਹਕਮ ਸਿੰਘ ਦੇ ਰਾਗੀ ਜਥੇ ਅਤੇ ਹੋਰ ਅਨੇਕਾਂ ਹੀ ਰਾਗੀ ਢਾਡੀ ਜਥਿਆਂ ਨੇ ਮਨੋਹਰ ਕੀਰਤਨ ਅਤੇ ਢਾਡੀ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ|
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਅਮਨਦੀਪ ਸਿੰਘ ਆਬਿਆਣਾ ਪ੍ਰਧਾਨ ਦੇਗ ਤੇਗ ਫਤਹਿ ਹੈਰੀਟੇਜ ਸੁਸਾਇਟੀ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੂੰ ਭਾਵੇਂ ਲੋਕ ਬਾਦਸ਼ਾਹ ਕਹਿੰਦੇ ਸਨ ਪਰ ਉਹਨਾਂ ਨੇ ਆਪਣੇ ਆਪ ਨੂੰ ਹਮੇਸ਼ਾ ਹੀ ਗੁਰੂ ਦਾ ਬੰਦਾ ਕਿਹਾ| ਬਾਬਾ ਬੰਦਾ ਸਿੰਘ ਬਹਾਦਰ ਨੇ ਹੀ ਆਪਣੇ ਸਿੱਖ ਰਾਜ ਵਿੱਚ ਮੁਜਾਹਰਿਆਂ ਨੂੰ ਮਾਲਕੀ ਦੇ ਹੱਕ ਦਿੱਤੇ ਸਨ| ਬਾਬਾ ਬੰਦਾ ਬਹਾਦਰ ਨੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਉਪਰ ਅਮਲ ਕਰਦਿਆਂ ਸਿੱਖ ਰਾਜ ਕਾਇਮ ਕੀਤਾ ਅਤੇ ਗੁਰੂ ਜੀ ਦੇ ਨਾਮ ਉਪਰ ਸਿੱਕੇ ਅਤੇ ਮੋਹਰਾਂ ਚਲਾਈਆਂ|
ਇਸ ਮੌਕੇ ਸਟੇਜ ਦਾ ਸੰਚਾਲਨ ਭਾਈ ਪ੍ਰਮਿੰਦਰ ਸਿੰਘ ਸਰਪੰਚ ਨੇ ਕੀਤਾ| ਸਮਾਗਮ ਦੇ ਸਮੁੱਚੇ ਪ੍ਰਬੰਧਾਂ ਦੀ ਦੇਖ ਰੇਖ ਭਾਈ ਸਤਵਿੰਦਰ ਸਿੰਘ ਚਾਵਲਾ ਨੇ ਕੀਤਾ| ਇਸ ਮੌਕੇ ਭਾਈ ਹਰਦੀਪ ਸਿੰਘ ਬਠਲਾਣਾ, ਪਰਮਿੰਦਰ ਸਿੰਘ ਤਸਿੰਬਲੀ ਕੌਂਸਲਰ, ਸੁਖਵਿੰਦਰ ਸਿੰਘ ਨੰਬਰਦਾਰ ਮੌਲੀ, ਜੈਲਦਾਰ ਰਣਜੋਧ ਸਿੰਘ, ਜਤਿੰਦਰ ਸਿੰਘ, ਹੈਪੀ ਗਿਲ, ਸਤਵੀਰ ਸਿੰਘ, ਜਸਪਾਲ ਸਿੰਘ, ਨਿਰੰਜਣ ਸਿੰਘ ਅਤੇ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ|

Leave a Reply

Your email address will not be published. Required fields are marked *