ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾਵੇ : ਮਲੋਆ

ਐਸ ਏ ਐਸ ਨਗਰ, 16 ਜੂਨ (ਸ.ਬ.) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸ੍ਰ. ਬਲਦੇਵ ਸਿੰਘ ਮਲੋਆ ਨੇ ਆਪਣੇ ਸਾਥੀਆਂ ਸਮੇਤ ਚੱਪੜਚਿੜੀ ਵਿਖੇ ਸਥਿਤ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਦਾ ਦੌਰਾ ਕੀਤਾ| ਇਸ ਮੌਕੇ ਉਹਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਇਸ ਇਤਿਹਾਸਕ ਯਾਦਗਾਰ ਵਿੱਚ ਬੁਨਿਆਦੀ ਸਹੂਲਤਾਂ ਦੀ ਭਾਰੀ ਘਾਟ ਹੈ, ਜਿਹਨਾਂ ਨੂੰ ਪੂਰਾ ਕਰਨ ਵਿਚ ਮੌਜੂਦਾ ਕਾਂਗਰਸ ਸਰਕਾਰ ਅਸਫਲ ਸਾਬਤ ਹੋਈ ਹੈ| ਉਹਨਾਂ ਕਿਹਾ ਕਿ ਇਸ ਥਾਂ ਨਾ ਤਾਂ ਪੇੜ ਪੌਦਿਆਂ ਦੀ ਸਹੀ ਸੰਭਾਲ ਕੀਤੀ ਜਾ ਰਹੀ ਹੈ ਨਾ ਹੀ ਇੱਥੇ ਉੱਪਰ ਜਾਣ ਲਈ ਲਿਫਟ ਆਦਿ ਦਾ ਕੋਈ ਪ੍ਰਬੰਧ ਹੈ| ਉਹਨਾਂ ਮੰਗ ਕੀਤੀ ਕਿ ਇਹ ਇਤਿਹਾਸਿਕ ਯਾਦਗਾਰ ਦੀ ਸਹੀ ਤਰੀਕੇ ਨਾਲ ਸੰਭਾਲ ਕੀਤੀ ਜਾਵੇ|

Leave a Reply

Your email address will not be published. Required fields are marked *