ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ


ਐਸ. ਏ. ਐਸ. ਨਗਰ, 23 ਜਨਵਰੀ (ਸ.ਬ.) ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦੇ ਦਿਹਾੜੇ ਤੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੀ ਮਹਾਨ ਸੇਵਾ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਕਰਵਾਇਆ ਗਿਆ । ਇਸ ਮੌਕੇ ਸਵੇਰੇ ਸ੍ਰੀ ਸਹਿਜ ਪਾਠ ਦੇ ਭੋਗ ਉਪਰੰਤ ਸਾਰਾ ਦਿਨ ਵਿਸ਼ਾਲ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ ।

ਇਸ ਗੁਰਮਤਿ ਸਮਾਗਮ ਵਿੱਚ ਬੀਬੀ ਜਸਵੀਰ ਕੋਰ ਜੱਸ ਅਤੇ ਸੁਪਤਾਨਪੁਰ ਲੋਧੀ ਵਾਲੀਆਂ ਬੀਬੀਆਂ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਬਾਬਾ ਮੋਤੀ ਰਾਮ ਮਹਿਰਾ ਵਲੋ ਸੁਬਾ ਸਰਹਿੰਦ ਦੀ ਕੈਦ ਵਿੱਚ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਠੰਡੇ ਬੁਰਜ ਵਿੱਚ ਦੁੱਧ ਪਿਲਾਉਣ ਦੀ ਸੇਵਾ ਕਰਨ ਦਾ ਪ੍ਰਸੰਗ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਸੁਨਾਇਆ। ਉਨਾਂ ਦੱਸਿਆ ਕਿ ਮੁਗਲ ਹਕੁਮਤ ਨੇ ਉਨਾ ਨੂੰ ਇਹ ਸੇਵਾ ਕਰਨ ਬਦਲੇ ਸਮੇਤ ਪਰਿਵਾਰ ਕੋਲੂ ਵਿੱਚ ਪੀੜ ਕੇ ਸ਼ਹੀਦ ਕੀਤਾ।

ਭਾਈ ਓਕਾਰ ਸਿੰਘ ਦੇ ਰਾਗੀ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਸੁਨਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ, ਜਥੇਦਾਰ ਸ੍ਰੀ ਕੇਸਗੜ੍ਹ ਸਾਹਿਬ ਜੀ ਨੇ ਆਪਣੇ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਦੀਵਾਨ ਟੋਡਰ ਮੱਲ ਵਲੋ ਮੁਗਲ ਹਕੁਮਤ ਤੋ ਮਾਤਾ ਗੁਜਰੀ ਜੀ ਅਤੇ ਸਾਹਿਬਜ਼ਾਦਿਆਂ ਦੇ ਸੰਸਕਾਰ ਲਈ ਸੋਨੇ ਦੀਆਂ ਮੋਹਰਾਂ ਖੜੀਆਂ ਕਰਕੇ ਦੁਨੀਆਂ ਦੀ ਸਭ ਤੋ ਮਹਿੰਗੀ ਜੱਗਾ ਖਰੀਦ ਕੇ ਸੰਸਕਾਰ ਕਰਨ ਦੇ ਪ੍ਰਸੰਗ ਨੂੰ ਵਿਸਥਾਰ ਸਾਹਿਤ ਜਾਣੂ ਕਰਵਾਇਆ

ਇਸ ਤੋਂ ਇਲਾਵਾ ਸ਼੍ਰੋਮਣੀ ਪ੍ਰਚਾਰਕ ਭਾਈ ਜਰਨੈਲ ਸਿੰਘ, ਭਾਈ ਹਰਸਿਮਰਨਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਗੁਰਦੀਪ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਨਿਰਵੈਰ ਸਿੰਘ, ਭਾਈ ਸੁਖਵਿੰਦਰ ਸਿੰਘ, ਦੇ ਜੱਥਿਆਂ ਤੋਂ ਇਲਾਵਾ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਇੰਦਰਜੀਤ ਸਿੰਘ, ਭਾਈ ਹਰਬਖਸ਼ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਤਿੰਦਰ ਸਿੰਘ ਅਤੇ ਭਾਈ ਜਸਵੰਤ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ । ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।

ਹਿਸ ਮੌਕੇ ਹਰ ਵਿਭਾਗ ਦੇ ਮਾਹਿਰ ਡਾਕਟਰਾਂ ਵੱਲੋਂ ਮਰੀਜ਼ਾਂ ਦਾ ਮੁਆਇਨਾ ਕੀਤਾ ਗਿਆ ਅਤੇ ਦਵਾਈ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਤੀ ਗਈ। ਇਸ ਮੌਕੇ ਕਰਵਾਏ ਗਏ ਮਹਾਨ ਅੰਮ੍ਰਿਤ ਸੰਚਾਰ ਵਿੱਚ ਵੱਡੀ ਗਿਣਤੀ ਵਿੱਚ ਪ੍ਰਾਣੀ ਖੰਡੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ। ਗੰਨੇ ਦੇ ਰੱਸ ਦੀ ਛਬੀਲ, ਜਲੇਬੀਆਂ ਅਤੇ ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਗਿਆ ।

ਇਸ ਮੌਕੇ ਪ੍ਰਬੰਧਕ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ 27 ਜਨਵਰੀ ਨੂੰ ਬਾਬਾ ਦੀਪ ਸਿੰਘ ਜੀ ਸ਼ਹੀਦ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੁਰਵਕ ਮਨਾਇਆ ਜਾਵੇਗਾ। ਇਸ ਦਿਨ ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਉੱਚ ਕੋਟੀ ਦੇ ਪੰਥ ਪ੍ਰਸਿੱਧ ਪ੍ਰਚਾਰਕ, ਰਾਗੀ, ਢਾਡੀ ਅਤੇ ਸੰਤ ਵਿਦਵਾਨ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕਰਨਗੇ ਜੀ। ਗੁਰੂ ਕਾ ਲੰਗਰ ਸਾਰਾ ਦਿਨ ਅਤੁੱਟ ਵਰਤਾਇਆ ਜਾਵੇਗਾ।

Leave a Reply

Your email address will not be published. Required fields are marked *