ਬਾਲੀਵੁੱਡ ਅਦਾਕਾਰਾ ਨੈਨਸੀ ਮਰਵਾਹਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ


ਅੰਮ੍ਰਿਤਸਰ, 7 ਅਕਤੂਬਰ (ਸ.ਬ.) ਅੱਜ ਬਾਲੀਵੁੱਡ ਅਦਾਕਾਰਾ ਨੈਨਸੀ ਮਰਵਾਹਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ| ਇਸ ਮੌਕੇ ਉਨ੍ਹਾਂ ਨੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ਦੀ ਚੜ੍ਹਦੀ ਕਲਾ ਦੀ ਅਰਦਾਸ ਵੀ ਕੀਤੀ| ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਮਨ ਨੂੰ ਬਹੁਤ ਖ਼ੁਸ਼ੀ ਮਿਲ ਰਹੀ ਹੈ| 
ਉਨ੍ਹਾਂ ਦੱਸਿਆ ਕਿ ਅੱਜ ਜਿੱਥੇ ਉਨ੍ਹਾਂ ਨੇ ਆਪਣੀ ਆਉਣ ਵਾਲੀ ਨਵੀਂ ਫ਼ਿਲਮ ਦੀ ਚੜ੍ਹਦੀ ਕਲਾ ਵਾਸਤੇ ਅਰਦਾਸ ਕੀਤੀ ਗਈ, ਉੱਥੇ ਵਾਹਿਗੁਰੂ ਅੱਗੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ|

Leave a Reply

Your email address will not be published. Required fields are marked *