ਬਾਲੀ ਵਿੱਚ ਜ਼ਮੀਨ ਖਿਸਕਣ ਕਾਰਨ 12 ਵਿਅਕਤੀਆਂ ਦੀ ਮੌਤ

ਜਕਾਰਤਾ, 10 ਫਰਵਰੀ (ਸ.ਬ.) ਸੈਲਾਨੀਆਂ ਦੀ ਪਸੰਸੀਦਾ ਥਾਂ ਬਾਲੀ ਵਿੱਚ ਜ਼ਮੀਨ ਖਿਸਕਣ ਕਾਰਨ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਘਰ ਤਬਾਹ ਹੋ ਗਏ| ਇੰਡੋਨੇਸ਼ੀਆ ਦੀ ਆਫਤ ਪ੍ਰਬੰਧਨ ਏਜੰਸੀ ਦੇ ਬੁਲਾਰੇ ਸੁਤੋਪੋ ਪੁਰਵੋ ਗੁਗ੍ਰੋਹੋ ਨੇ ਦੱਸਿਆ ਕਿ ਜ਼ਮੀਨ ਖਿਸਕਣ ਕਾਰਨ ਬਾਂਗਲੀ ਜ਼ਿਲੇ ਵਿੱਚ ਪਹਾੜੀ ਇਲਾਕਿਆਂ ਵਿੱਚ ਸਥਿਤ ਤਿੰਨ ਪਿੰਡ ਪ੍ਰਭਾਵਿਤ ਹੋਏ ਹਨ| ਉਸ ਨੇ ਦੱਸਿਆ ਕਿ ਇਹ ਘਟਨਾ ਇਲਾਕੇ ਵਿੱਚ ਲਗਾਤਾਰ ਪੈ ਰਹੇ ਮੂਸਲਾਧਾਰ ਮੀਂਹ ਕਾਰਨ ਵਾਪਰੀ| ਬੁਲਾਰੇ ਮੁਤਾਬਕ ਸ਼ਨੀਵਾਰ ਅਤੇ ਐਤਵਾਰ ਨੂੰ ਬਾਲੀ ਵਿੱਚ ਭਾਰੀ ਮੀਂਹ ਪੈ ਸਕਦਾ ਹੈ| ਅਜਿਹੇ ਵਿੱਚ ਜ਼ਮੀਨ ਖਿਸਕਣ ਅਤੇ ਹੜ੍ਹ ਆਉਣ ਦਾ ਸ਼ੱਕ ਵੀ ਹੈ, ਇਸ ਲਈ ਲੋਕਾਂ ਨੂੰ ਚੌਕਸ ਰਹਿਣਾ ਚਾਹੀਦਾ ਹੈ| ਉੱਧਰ ਇਸ ਹਾਦਸੇ ਵਿੱਚ ਕੁਝ ਲੋਕ ਜ਼ਖ਼ਮੀ ਵੀ ਹੋਏ ਹਨ| ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਵਿੱਚ ਭਰਤੀ ਕਰਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ|

Leave a Reply

Your email address will not be published. Required fields are marked *