ਬਾਲ ਦਿਵਸ ਮਨਾਇਆ

ਐਸ ਏ ਐਸ ਨਗਰ, 15 ਨਵੰਬਰ (ਸ.ਬ.) ਕਿਡਸ ਵੰਡਰਲੈਂਡ ਪ੍ਰੀ ਸਕੂਲ ਬਲੌਂਗੀ ਵਿਖੇ ਬਾਲ ਦਿਵਸ ਮਨਾਇਆ ਗਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ਚੇਅਰਮੈਨ ਸ੍ਰੀ ਗੋਬਿੰਦਰ ਬਾਵਾ ਨੇ ਦੱਸਿਆ ਕਿ ਇਸ ਮੌਕੇ ਅਧਿਆਪਕਾਂ ਵਲੋਂ ਸਕੂਲ ਦੇ ਬੱਚਿਆਂ ਨੂੰ ਬਾਲ ਦਿਵਸ ਬਾਰੇ ਜਾਣਕਾਰੀ ਦਿੱਤੀ ਗਈ| ਇਸ ਮੌਕੇ ਸਕੂਲ ਦੇ ਬੱਚਿਆਂ ਵਲੋਂ ਰੰਗਾਰੰਗ ਪ੍ਰੋਗਰਾਮ ਅਤੇ ਖੇਡਾਂ ਪੇਸ਼ ਕੀਤੀਆਂ ਗਈਆਂ| ਇਸ ਮੌਕੇ ਫੈਨਸੀ ਡਰੈਸ ਮੁਕਾਬਲੇ ਵੀ ਕਰਵਾਏ ਗਏ| ਇਸ ਮੌਕੇ ਸਕੂਲ ਸਟਾਫ, ਬੱਚਿਆਂ ਦੇ ਮਾਪੇ ਅਤੇ ਸਕੂਲ ਦੇ ਵਿਦਿਆਰਥੀ ਮੌਜੂਦ ਸਨ|

Leave a Reply

Your email address will not be published. Required fields are marked *