ਬਿਜਲੀ ਅਤੇ ਪਾਣੀ ਦੀਆਂ ਵਧੀਆਂ ਕੀਮਤਾਂ ਦੇ ਵਿਰੋਧ ਵਿੱਚ ਡੀ ਸੀ ਦਫਤਰ ਅੱਗੇ ਪ੍ਰਦਰਸ਼ਨ ਭਲਕੇ

ਐਸ ਏ ਐਸ ਨਗਰ, 20 ਨਵੰਬਰ (ਸ.ਬ.) ਨਗਰ ਨਿਗਮ ਮੁਹਾਲੀ ਦੇ ਅਕਾਲੀ ਦਲ ਅਤੇ ਭਾਜਪਾ ਨਾਲ ਸਬੰਧਤ ਕਂੌਸਲਰਾਂ ਵਲੋਂ ਸਮਾਜ ਸੇਵੀ ਅਤੇ ਨਾਗਰਿਕ ਭਲਾਈ ਸੰਸਥਾਵਾਂ ਦੇ ਸਹਿਯੋਗ ਨਾਲ ਭਲਕੇ ਬਿਜਲੀ ਅਤੇ ਪਾਣੀ ਦੀਆਂ ਵਧੀਆਂ ਕੀਮਤਾਂ ਵਿਰੁੱਧ ਡੀ ਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਜਾਵੇਗਾ| ਇਸ ਸਬੰਧੀ ਜਾਣਕਾਰੀ ਦਿੰਦਿਆਂ ਸ ਪਰਮਜੀਤ ਸਿੰਘ ਕਾਹਲੋਂ ਨੇ ਦਸਿਆ ਕਿ ਇਸ ਮੌਕੇ ਡਿਪਟੀ ਕਮਿਸ਼ਨਰ ਨੂੰ ਪਾਣੀ ਅਤੇ ਬਿਜਲੀ ਦੀਆਂ ਦਰਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲੈਣ ਲਈ ਇੱਕ ਮੰਗ ਪੱਤਰ ਵੀ ਦਿਤਾ ਜਾਵੇਗਾ|

Leave a Reply

Your email address will not be published. Required fields are marked *