ਬਿਜਲੀ ਦਰਾਂ ਵਿੱਚ ਕੀਤਾ ਵਾਧਾ ਵਾਪਸ ਲਵੇ ਸਰਕਾਰ : ਕਾਹਲੋਂ

ਐਸ ਏ ਐਸ ਨਗਰ, 24 ਜੁਲਾਈ (ਸ.ਬ.) ਕਂਂਸਲਰ ਅਤੇ ਅਕਾਲੀ ਦਲ ਮੁਹਾਲੀ ਦੇ ਸਾਬਕਾ ਪ੍ਰਧਾਨ ਸ੍ਰ. ਪਰਮਜੀਤ ਸਿੰਘ ਕਾਹਲੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਦਰਾਂ ਵਿੱਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ|
ਇਕ ਬਿਆਨ ਵਿਚ ਸ੍ਰ. ਕਾਹਲੋਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੀਤੇ ਦਿਨ ਫਿਰ ਬਿਜਲੀ ਦਰਾਂ ਵਿੱਚ ਵਾਧਾ ਕਰ ਦਿੱਤਾ ਹੈ| ਜਦੋਂ ਦੀ ਪੰਜਾਬ ਵਿੱਚ ਕੈਪਟਨ ਸਰਕਾਰ ਬਣੀ ਹੈ, ਉਦੋਂ ਤੋਂ ਹੀ ਕਈ ਵਾਰ ਪੰਜਾਬ ਵਿੱਚ ਬਿਜਲੀ ਦਰਾਂ ਵਿੱਚ ਵਾਧਾ ਕੀਤਾ ਜਾ ਚੁੱਕਿਆ ਹੈ|
ਉਹਨਾਂ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਹਰ ਫਰੰਟ ਉਪਰ ਹੀ ਫੇਲ ਹੋ ਗਈ ਹੈ| ਇਸ ਸਰਕਾਰ ਨੇ ਲੋਕਾਂ ਨੂੰ ਕੋਈ ਸਹੂਲਤ ਤਾਂ ਕੀ ਦੇਣੀ ਸੀ ਸਗੋਂ ਲੋਕਾਂ ਉਪਰ ਬਿਜਲੀ ਦਰਾਂ ਵਿੱਚ ਵਾਧਾ ਕਰਕੇ ਹੋਰ ਬੋਝ ਪਾਇਆ ਜਾ ਰਿਹਾ ਹੈ|
ਉਹਨਾਂ ਮੰਗ ਕੀਤੀ ਕਿ ਬਿਜਲੀ ਦਰਾਂ ਵਿਚ ਕੀਤਾ ਗਿਆ ਵਾਧਾ ਵਾਪਸ ਲਿਆ ਜਾਵੇ|

Leave a Reply

Your email address will not be published. Required fields are marked *