ਬਿਜਲੀ ਦਰਾਂ ਵਿੱਚ ਵਾਧੇ ਵਿਰੁੱਧ ਭਾਜਪਾ ਆਗੂਆਂ ਅੰਮ੍ਰਿਤਸਰ ਵਿੱਚ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ

ਅੰਮ੍ਰਿਤਸਰ, 28 ਅਕਤੂਬਰ (ਸ.ਬ.) ਕਾਂਗਰਸ ਸਰਕਾਰ ਵੱਲੋਂ ਬਿਜਲੀ ਦਰਾਂ ਵਿੱਚ ਕੀਤੇ ਵਾਧੇ ਦਾ ਵਿਰੋਧ ਕਰਦਿਆਂ ਅੱਜ ਸਥਾਨਕ ਭਾਜਪਾ ਆਗੂਆਂ ਵੱਲੋਂ ਕੈਪਟਨ ਸਰਕਾਰ ਦਾ ਹਾਲ ਗੇਟ ਚੌਕ ਵਿਖੇ ਪੁਤਲਾ ਫੂਕਿਆ ਗਿਆ| ਇਸ ਮੌਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ| ਇਸ ਮੌਕੇ ਸੰਸਦ ਮੈਂਬਰ ਸ਼ਵੇਤ ਮਲਿਕ, ਸਾਬਕਾ ਮੰਤਰੀ ਅਨਿਲ ਜੋਸ਼ੀ, ਰਜੇਸ਼ ਹਨੀ, ਪ੍ਰੀਤੀ ਤਨੇਜਾ, ਬਖ਼ਸੀ ਰਾਮ ਅਰੋੜਾ ਤੇ ਰਕੇਸ਼ ਗਿੱਲ ਸਮੇਤ ਹੋਰ ਭਾਜਪਾ ਆਗੂ ਤੇ ਸਾਬਕਾ ਕੌਂਸਲਰ ਹਾਜ਼ਰ ਸਨ|

Leave a Reply

Your email address will not be published. Required fields are marked *