ਬਿਜਲੀ ਸਪਲਾਈ ਵਿੱਚ ਸੁਧਾਰ ਕੀਤਾ ਜਾਵੇ: ਮਨਾਣਾ

ਐਸ.ਏ.ਐਸ.ਨਗਰ, 24 ਦਸੰਬਰ (ਸ.ਬ.) ਜੱਟ ਮਹਾਂ ਸਭਾ ਮੁਹਾਲੀ ਦੇ ਪ੍ਰਧਾਨ ਦਲਜੀਤ ਸਿੰਘ ਮਨਾਣਾ ਨੇ ਇਕ ਬਿਆਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਨੂੰ ਬਿਜਲੀ ਸਰਪਲੱਸ ਵਾਲਾ ਸੂਬਾ ਕਹਿ ਰਹੀ ਹੈ ਪਰ ਪੰਜਾਬ ਵਿੱਚ ਇਸ ਸਮੇਂ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ| ਜਿਸ ਕਾਰਨ ਕਿਸਾਨ ਅਤੇ ਆਮ ਲੋਕ ਬਹੁਤ ਪ੍ਰੇਸ਼ਾਨ ਹੋ ਰਹੇ ਹਨ| ਉਹਨਾਂ ਕਿਹਾ ਕਿ ਬਾਦਲ ਸਰਕਾਰ ਦੇ ਕਾਰਜਕਾਲ ਵਿੱਚ ਹਰ ਵਰਗ ਹੀ ਪ੍ਰੇਸ਼ਾਨ ਹੋ ਰਿਹਾ ਹੈ| ਉਹਨਾਂ ਮੰਗ ਕੀਤੀ ਕਿ ਕਿਸਾਨਾ ਅਤੇ ਘਰੇਲੂ ਖਪਤ ਲਈ ਪੂਰੀ ਬਿਜਲੀ ਦਿੱਤੀ ਜਾਵੇ| ਇਸ ਮੌਕੇ ਜਸਵੀਰ ਸਿੰਘ ਨਰੈਣਾ, ਸੰਤ ਸਿੰਘ ਕੁਰੜੀ, ਬਲਜਿੰਦਰ ਸਿੰਘ ਭਾਗੋਮਾਜਰਾ, ਸਤਪਾਲ ਸਿੰਘ ਸਵਾੜਾ, ਬਲਵਿੰਦਰ ਸਿੰਘ ਬੀੜ, ਮਨਜੀਤ ਸਿੰਘ, ਸੁਰਿੰਦਰ ਸਿੰਘ, ਪਾਲ ਸਿੰਘ ਗੋਚਰ, ਬਰਖਾ ਰਾਮ, ਸਤਨਾਮ ਸਿੰਘ, ਬਲਵੰਤ ਸਿੰਘ ਸਵਰਨ ਸਿੰਘ ਮੌਜੂਦ ਸਨ|

Leave a Reply

Your email address will not be published. Required fields are marked *