ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਵਲੋਂ ਮੱਛਲੀ ਕਲਾਂ ਦਾ ਸਨਮਾਨ

ਐਸ.ਏ.ਐਸ.ਨਗਰ, 8 ਜੁਲਾਈ (ਸ.ਬ.) ਬਿਲਡਿੰਗ ਮਟੀਰੀਅਲ ਐਸੋਸੀਏਸ਼ਨ ਮੁਹਾਲੀ ਦੇ ਆਗੂਆਂ, ਕਾਂਗਰਸ ਆਗੂਆਂ ਅਤੇ ਪਿੰਡ ਮਟੌਰ ਦੇ ਪਤਵੰਤਿਆਂ ਨੇ ਕਮਿਊਨਿਟੀ ਸੈਂਟਰ ਸੈਕਟਰ 71 ਮਟੌਰ ਵਿਖੇ ਮਾਰਕੀਟ           ਕਮੇਟੀ ਖਰੜ ਦੇ ਚੇਅਰਮੈਨ ਅਤੇ ਕਾਂਗਰਸ ਪਾਰਟੀ ਦੇ ਸੂਬਾ ਸਕੱਤਰ ਸ੍ਰੀ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ| ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਸ੍ਰੀ ਸ਼ਰਮਾ ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਦੇ ਆ ਰਹੇ ਹਨ|  ਇਸ ਮੌਕੇ ਸ੍ਰੀ ਮੱਛਲੀ ਕਲਾਂ ਨੇ ਕਿਹਾ ਕਿ ਮਾਰਕੀਟ ਕਮੇਟੀ ਦੇ ਚੇਅਰਮੈਨ ਦਾ ਵਕਾਰੀ ਅਹੁਦਾ ਉਨ੍ਹਾਂ ਨੂੰ ਹਲਕਾ ਵਾਸੀਆਂ ਦੇ ਆਸ਼ੀਰਵਾਦ ਨਾਲ ਪ੍ਰਾਪਤ ਹੋਇਆ ਹੈ ਅਤੇ ਉਹ ਆਪਣੀ ਜ਼ਿੰਮੇਵਾਰੀ ਪੂਰੀ ਲਗਨ ਅਤੇ ਮਿਹਨਤ ਨਾਲ ਨਿਭਾਉਣਗੇ| 
ਇਸ ਮੌਕੇ ਪ੍ਰਦੀਪ ਸੋਨੀ, ਅਮਰੀਕ ਸਿੰਘ ਸਰਪੰਚ ਮਟੌਰ, ਮੱਖਣ ਸਿੰਘ, ਬਲਜਿੰਦਰ ਸਿੰਘ ਪੱਪੂ, ਠੇਕੇਦਾਰ ਮਲਵਿੰਦਰ ਸਿੰਘ, ਅਸ਼ਵਨੀ ਰਾਣਾ, ਰਮੇਸ਼ ਕੁਮਾਰ, ਸੁਦਾਗਰ ਖਾਨ, ਦਿਲਵਰ ਖਾਨ, ਬਾਲ ਕ੍ਰਿਸ਼ਨ ਸ਼ਰਮਾ, ਮਹਿੰਦਰ ਲਾਲਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨਗਰ ਵਾਸੀ ਮੌਜੂਦ ਸਨ|

Leave a Reply

Your email address will not be published. Required fields are marked *