ਬਿਹਾਰ: ਤੇਜ਼ ਬਰਸਾਤ ਅਤੇ ਅਸਮਾਨੀ ਬਿਜਲੀ ਡਿੱਗਣ ਨਾਲ 11 ਵਿਅਕਤੀਆਂ ਦੀ ਮੌਤ

ਪਟਨਾ, 30 ਅਪ੍ਰੈਲ (ਸ.ਬ.) ਮੌਸਮ ਵਿੱਚ ਅਚਾਨਕ ਆਈ ਤਬਦੀਲੀ ਕਾਰਨ ਜਿੱਥੇ ਬਹੁਤ ਸਾਰੇ ਲੋਕਾਂ ਨੂੰ ਰਾਹਤ ਮਿਲੀ ਹੈ, ਉਥੇ ਹੀ ਬਿਹਾਰ ਵਿੱਚ 24 ਘੰਟਿਆਂ ਦੇ ਅੰਦਰ 11 ਲੋਕਾਂ ਨੂੰ ਆਪਣੀ ਜਾਨ ਗਵਾਉਣੀ ਪਈ ਹੈ| ਮੌਸਮ ਬਦਲਣ ਕਾਰਨ ਉਤਰੀ ਬਿਹਾਰ ਵਿੱਚ ਹਨ੍ਹੇਰੀ, ਬਾਰਸ਼, ਗੜ੍ਹੇ ਦੇ ਨਾਲ ਹੀ ਅਸਮਾਨੀ ਬਿਜਲੀ ਡਿੱਗੀ| ਜਿਸ ਦੀ ਲਪੇਟ ਵਿੱਚ ਆਉਣ ਨਾਲ ਵੱਖ-ਵੱਖ ਜ਼ਿਲਿਆਂ ਵਿੱਚ ਐਤਵਾਰ ਨੂੰ 11 ਵਿਅਕਤੀਆਂ ਦੀ ਮੌਤ ਹੋ ਗਈ| ਇਕੱਲੇ ਮਧੂਬਨੀ ਜ਼ਿਲੇ ਵਿੱਚ ਦਰੱਖਤ ਡਿੱਗਣ ਅਤੇ ਬਿਜਲੀ ਡਿੱਗਣ ਨਾਲ 6 ਵਿਅਕਤੀਆਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ| ਉਥੇ ਹੀ ਮਧੇਪੁਰਾ ਜ਼ਿਲੇ ਵਿੱਚ ਅਸਮਾਨੀ ਬਿਜਲੀ ਨੇ ਔਰਤ ਸਮੇਤ 2 ਵਿਅਕਤੀਆਂ ਦੀ ਜਾਨ ਲੈ ਲਈ|
ਬਰਸਾਤ ਅਤੇ ਬਿਜਲੀ ਡਿੱਗਣ ਕਾਰਨ ਅੰਬ ਅਤੇ ਲੀਚੀ ਦੀ ਫਸਲ ਨੂੰ ਵੀ ਕਾਫੀ ਨੁਕਸਾਨ ਪੁੱਜਿਆ ਹੈ| 11 ਵਿਅਕਤੀਆਂ ਦੀ ਮੌਤ ਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸੋਗ ਜ਼ਾਹਰ ਕੀਤਾ ਹੈ ਅਤੇ ਸਾਰੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਮੁਆਵਜ਼ਾ ਦੇਣ, ਪ੍ਰਭਾਵਿਤ ਪਰਿਵਾਰਾਂ ਨੂੰ ਪ੍ਰਬੰਧ ਦੇ ਅਧੀਨ ਮਦਦ ਦੇਣ ਅਤੇ ਸਾਰੇ ਜ਼ਖਮੀਆਂ ਦੇ ਇਲਾਜ ਦਾ ਨਿਰਦੇਸ਼ ਦਿੱਤਾ ਹੈ| ਲਖਨੌਰ ਪ੍ਰਖੰਡ ਵਿੱਚ ਪਿੱਪਲ ਦਾ ਦਰੱਖਤ ਡਿੱਗਣ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ| ਕਟਮਾਖੇਈਰ ਪਿੰਡ ਵਿੱਚ ਹਨ੍ਹੇਰੀ ਕਾਰਨ ਇਕ ਔਰਤ ਦੀ ਮੌਤ ਹੋ ਗਈ|

Leave a Reply

Your email address will not be published. Required fields are marked *