ਬੀਬੀ ਕੰਗ ਦੇ ਦਖਲ ਨਾਲ ਬਹਾਲ ਹੋਈ ਪਿੰਡ ਬਲੌਂਗੀ ਦੀ ਪੀਣ ਵਾਲੇ ਪਾਣੀ ਦੀ ਸਪਲਾਈ

ਬੀਬੀ ਕੰਗ ਦੇ ਦਖਲ ਨਾਲ ਬਹਾਲ ਹੋਈ ਪਿੰਡ ਬਲੌਂਗੀ ਦੀ ਪੀਣ ਵਾਲੇ ਪਾਣੀ ਦੀ ਸਪਲਾਈ
ਬਿਜਲੀ ਦੇ ਬਕਾਏ ਨਾ ਭਰਨ ਕਾਰਨ ਬਿਜਲੀ ਵਿਭਾਗ ਨੇ ਕੱਟ ਦਿੱਤੇ ਸੀ ਟਿਊਬਵੈਲਾਂ ਦੇ ਬਿਜਲੀ ਕਨੈਕਸ਼ਨ
ਐਸ ਏ ਐਸ ਨਗਰ,7 ਮਾਰਚ (ਸ.ਬ.) ਪਿੰਡ ਬਲੌਂਗੀ ਦੀ ਪੰਚਾਇਤ ਵਲੋਂ ਪਿੰਡ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਕਰਨ ਵਾਲੇ ਟਿਊਬਵੈਲਾਂ ਦੇ ਬਿਜਲੀ ਦੇ ਬਕਾਇਆ ਬਿਲ ਨਾ ਭਰੇ ਜਾਣ ਕਾਰਨ ਬਿਜਲੀ ਵਿਭਾਗ ਵਲੋਂ ਇਹਨਾਂ ਟਿਊਬਵੈਲਾਂ ਦੇ ਬਿਜਲੀ ਕਨੈਕਸ਼ਨ ਕੱਟੇ ਜਾਣ ਕਾਰਨ ਪਿਛਲੇ ਦੋ ਦਿਨ ਤੋਂ ਬੰਦ ਪਈ ਪਿੰਡ ਬਲੌਂਗੀ ਦੀ ਪਾਣੀ ਦੀ ਸਪਲਾਈ ਨੂੰ ਅਕਾਲੀ ਦਲ ਮਹਿਲਾ ਵਿੰਗ ਦੀ ਜਿਲ੍ਹਾ ਪ੍ਰਧਾਨ ਬੀਬੀ ਕੁਲਦੀਪ ਕੌਰ ਕੰਗ ਵਲੋਂ ਬਿਜਲੀ ਵਿਭਾਗ ਦੇ ਐਕਸੀਅਨ ਨਾਲ ਸੰਪਰਕ ਕਰਕੇ ਇਸ ਸਮੱਸਿਆ ਦੇ ਹੱਲ ਲਈ ਤਿਆਰ ਫਾਰਮੂਲੇ ਤਹਿਤ ਪਿੰਡ ਦੀ ਪੰਚਾਇਤ ਵਲੋਂ ਬਕਾਇਆ ਬਿਲਾਂ ਦੀ ਰਕਮ ਦਾ ਕੁੱਝ ਹਿੱਸਾ ਜਮ੍ਹਾਂ ਕਰਵਾਉਣ ਤੇ ਇਹਨਾਂ ਟਿਊਬਵੈਲਾਂ ਦੀ ਬਿਜਲੀ ਸਪਲਾਈ ਬਹਾਲ ਹੋ ਗਈ ਹੈ ਅਤੇ ਇਸਦੇ ਨਾਲ ਹੀ ਪਿੰਡ ਦੀ ਪੀਣ ਵਾਲੇ ਪਾਣੀ ਦੀ ਸਪਲਾਈ ਵੀ ਆਰੰਭ ਹੋ ਗਈ ਹੈ|
ਬੀਬੀ ਕੁਲਦੀਪ ਕੌਰ ਕੰਗ ਨੇ ਦੱਸਿਆ ਕਿ ਪਿੰਡ ਦੀ ਸਰਪੰਚ ਬੀਬੀ ਭਿੰਦਰਜੀਤ ਕੌਰ ਨੇ ਇਹ ਮਾਮਲਾ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਸੀ ਜਿਸਤੋਂ ਬਾਅਦ ਉਹਨਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਨਾਲ ਗੱਲ ਕਰਕੇ ਇਸ ਮਸਲੇ ਦਾ ਹਲ ਕਰਨ ਦੀ ਬੇਨਤੀ ਕੀਤੀ ਸੀ ਅਤੇ ਇਸ ਸੰਬੰਧੀ ਤਿਆਰ ਫਾਰਮੂਲੇ ਦੇ ਤਹਿਤ ਪੰਚਾਇਤ ਵਲੋਂ ਪਿੰਡ ਵਿੱਚ ਪਾਣੀ ਸਪਲਾਈ ਕਰਨ ਵਾਲੇ ਇਹਨਾਂ ਟਿਊਬਵੈਲਾਂ ਦੇ ਬਕਾਏ ਦੀ ਰਕਮ ਵਿੱਚੋਂ ਬਿਜਲੀ ਵਿਭਾਗ ਕੋਲ ਸਾਢੇ ਤਿੰਨ ਲੱਖ ਰੁਪਏ ਜਮ੍ਹਾਂ ਕਰਵਾਏ ਗਏ ਹਨ ਅਤੇ ਬਿਜਲੀ ਵਿਭਾਗ ਵਲੋਂ ਬਾਕੀ ਦੀ ਬਕਾਇਆ ਰਕਮ ਕਿਸ਼ਤਾਂ ਵਿੱਚ ਜਮਾਂ ਕਰਵਾਉਣ ਦੀ ਇਜਾਜਤ ਦਿੱਤੀ ਗਈ ਹੈ ਜਿਸ ਨਾਲ ਪਿੰਡ ਵਾਸੀਆਂ ਦੀ ਇਹ ਸਮੱਸਿਆ ਹਲ ਹੋ ਗਈ ਹੈ|
ਇਸ ਸੰਬੰਧੀ ਪਿੰਡ ਦੀ ਪੰਚਾਇਤ ਵਲੋਂ ਸਰਪੰਚ ਬੀਬੀ ਭਿੰਦਰਜੀਤ ਕੌਰ ਦੀ ਅਗਵਾਈ ਵਿੱਚ ਇੱਕ ਵਿਸ਼ੇਸ਼ ਸਮਾਗਮ ਦੌਰਾਨ ਬੀਬੀ ਕੁਲਦੀਪ ਕੌਰ ਕੰਗ ਅਤੇ ਯੂਥ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰ. ਹਰਮਨਪ੍ਰੀਤ ਸਿੰਘ ਪਿੰ੍ਰਸ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰ. ਕੇਸਰ ਸਿੰਘ ਪੰਚ, ਸ੍ਰ. ਲਾਲ ਬਹਾਦੁਰ ਪੰਚ, ਮਹਿਲਾ ਅਕਾਲੀ ਦਲ ਦੀਆਂ ਆਗੂ ਸਰਬਜੀਤ ਕੌਰ, ਡੇਜੀ ਅਤੇ ਵੱਡੀ ਗਿਣਤੀ ਪਿੰਡਵਾਸੀ ਹਾਜਿਰ ਸਨ|

Leave a Reply

Your email address will not be published. Required fields are marked *