ਬੀਬੀ ਗਰਚਾ ਨੇ ਖਰੜ, ਕੁਰਾਲੀ ਅਤੇ ਨਵਾਂਗਰਾਉਂ ਵਿੱਚ ਵੀ ਬਰਸਾਤੀ ਪਾਣੀ ਦੇ ਨਾਕਸ ਪ੍ਰਬੰਧਾਂ ਦੀ ਜਾਂਚ ਮੰਗੀ

ਖਰੜ, 29 ਅਗਸਤ (ਸ.ਬ.) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਡਿਪਟੀ ਕਮਿਸ਼ਨਰ ਮੁਹਾਲੀ ਵੱਲੋਂ ਨਗਰ ਕੌਂਸਲ ਜ਼ੀਰਕਪੁਰ, ਡੇਰਾਬਸੀ ਅਤੇ ਨਗਰ ਪੰਚਾਇਤ ਲਾਲੜੂ ਅਧੀਨ ਆਉਂਦੇ ਖੇਤਰਾਂ ਵਿੱਚ ਬਰਸਾਤੀ ਪਾਣੀ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਕਮੇਟੀ ਗਠਿਤ ਕੀਤੇ ਜਾਣ ਦਾ ਸੁਆਗਤ ਕਰਦਿਆਂ ਡਿਪਟੀ ਕਮਿਸ਼ਨਰ ਮੁਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਕਤ ਨਗਰ ਕੌਂਸਲਾਂ ਤੋਂ ਇਲਾਵਾ ਨਗਰ ਕੌਂਸਲ ਖਰੜ, ਕੁਰਾਲੀ ਅਤੇ ਨਵਾਂ ਗਰਾਉਂ ਨਗਰ ਪੰਚਾਇਤ ਦੇ ਖੇਤਰਾਂ ਵਿੱਚ ਵੀ ਬਰਸਾਤੀ ਪਾਣੀ ਦੇ ਨਾਕਸ ਪ੍ਰਬੰਧਾਂ ਦੀ ਵੀ ਜਾਂਚ ਕਰਵਾਈ ਜਾਵੇ|
ਡਿਪਟੀ ਕਮਿਸ਼ਨਰ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਕਿਹਾ ਹੈ ਕਿ ਨਗਰ ਕੌਂਸਲ ਖਰੜ, ਕੁਰਾਲੀ ਅਧੀਨ ਆਉਂਦੇ ਖੇਤਰਾਂ ਵਿੱਚ ਵੀ ਬਰਸਾਤ ਦੇ ਦਿਨਾਂ ਵਿੱਚ ਕਾਫ਼ੀ ਨੁਕਸਾਨ ਹੁੰਦਾ ਹੈ| ਥੋੜ੍ਹੀ ਜਿਹੀ ਬਾਰਿਸ਼ ਪੈਣ ਨਾਲ ਸੜਕਾਂ ਤੇ ਗਲੀਆਂ ਵਿੱਚ ਪਾਣੀ ਹੀ ਪਾਣੀ ਘੁੰਮਣ ਲੱਗ ਪੈਂਦਾ ਹੈ ਅਤੇ ਕਈ ਖੇਤਰਾਂ ਵਿੱਚ ਤਾਂ ਲੋਕਾਂ ਦੇ ਘਰਾਂ ਵਿੱਚ ਵੀ ਪਾਣੀ ਵੜ ਜਾਂਦਾ ਹੈ| ਨਗਰ ਕੌਂਸਲਾਂ ਵੱਲੋਂ ਸਹੀ ਪ੍ਰਬੰਧ ਨਾ ਕੀਤੇ ਜਾਣ ਦਾ ਖਮਿਆਜ਼ਾ ਲੋਕਾਂ ਨੂੰ ਭੁਗਤਣਾ ਪੈਂਦਾ ਹੈ| ਇਸ ਲਈ ਖਰੜ, ਕੁਰਾਲੀ ਅਤੇ ਨਵਾਂਗਰਾਉਂ ਦੇ ਖੇਤਰਾਂ ਵਿੱਚ ਵੀ ਜਾਂਚ ਲਈ ਕਮੇਟੀ ਬਣਾਈ ਜਾਣੀ ਚਾਹੀਦੀ ਹੈ|

Leave a Reply

Your email address will not be published. Required fields are marked *