ਬੀਬੀ ਗਰਚਾ ਨੇ ਪਿੰਡ ਬੂਥਗੜ੍ਹ ਦੇ ਪੰਚਾਇਤ ਮੈਂਬਰਾਂ ਦਾ ਕੀਤਾ ਸਨਮਾਨ

ਐਸ J ੇ ਐਸ ਨਗਰ, 14 ਜਨਵਰੀ ( ਸ.ਬ.): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਇਸ ਵਾਰ ਪੰਜਾਬ ਸਰਕਾਰ ਵੱਲੋਂ ਚੋਣਾਂ ਵਿੱਚ ਕੀਤੇ ਔਰਤਾਂ ਦੇ 50 ਪ੍ਰਤੀਸ਼ਤ ਰਾਖਵੇਂਕਰਨ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਬੜੀ ਖੁਸ਼ੀ ਦੀ ਗੱਲ ਹੈ ਕਿ ਇਸ ਵਾਰ ਕਾਫ਼ੀ ਜ਼ਿਆਦਾ ਗਿਣਤੀ ਵਿੱਚ ਔਰਤਾਂ ਨੇ ਚੋਣਾਂ ਵਿੱਚ ਉਤਸ਼ਾਹ ਦਿਖਾਇਆ ਹੈ| ਬੀਬੀ ਗਰਚਾ ਹਲਕਾ ਖਰੜ ਦੇ ਪਿੰਡ ਬੂਥਗੜ੍ਹ ਵਿਖੇ ਨਵੀਂ ਚੁਣੀ ਗਈ ਪੰਚਾਇਤ ਦੇ ਮੈਂਬਰਾਂ ਦਾ ਸਨਮਾਨ ਕਰਨ ਲਈ ਪਿੰਡ ਬੂਥਗੜ੍ਹ ਵਿਖੇ ਲੋਕਾਂ ਲਾਲ ਗੱਲਬਾਤ ਕਰ ਰਹੇ ਸਨ|
ਬੀਬੀ ਗਰਚਾ ਨੇ ਨਵੀਂ ਪੰਚਾਇਤ ਦੇ ਮੈਂਬਰਾਂ ਗੁਰਜੀਤ ਕੌਰ ਪੰਚ, ਲਖਵਿੰਦਰ ਕੌਰ ਪੰਚ, ਕਰਮਜੀਤ ਕੌਰ ਪੰਚ, ਸੁਰਜੀਤ ਕੌਰ ਪੰਚ ਦਾ ਵਿਸ਼ੇਸ਼ ਸਨਮਾਨ ਕੀਤਾ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਆਪਸੀ ਭਾਈਚਾਰਾ ਬਣਾਈ ਰੱਖਣ ਅਤੇ ਨਸ਼ਿਆਂ ਅਤੇ ਦਾਜ ਵਰਗੀਆਂ ਬੁਰਾਈਆਂ ਨੂੰ ਸਮਾਜ ਵਿਚੋਂ ਖ਼ਤਮ ਕਰਨ ਦੀ ਅਪੀਲ ਵੀ ਕੀਤੀ| ਇਸ ਮੌਕੇ ਗੁਰਮੇਲ ਸਿੰਘ ਸਾਬਕਾ ਸਰਪੰਚ, ਰਵਿੰਦਰ ਸਿੰਘ ਸਾਬਕਾ ਪੰਚ, ਪਲਵਿੰਦਰ ਕੌਰ ਸਾਬਕਾ ਸਰਪੰਚ, ਬੇਅੰਤ ਕੌਰ ਨੰਬਰਦਾਰ, ਦਵਿੰਦਰ ਸਿੰਘ, ਅਵਤਾਰ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿਚ ਲੋਕੀਂ ਹਾਜ਼ਰ ਸਨ|

Leave a Reply

Your email address will not be published. Required fields are marked *