ਬੀਬੀ ਗਰਚਾ ਨੇ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕਰਕੇ ਹਲਕਾ ਖਰੜ ਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ

ਖਰੜ, 12 ਜੂਨ (ਸ.ਬ.) ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐਸ.ਡੀ. ਬੀਬੀ ਲਖਵਿੰਦਰ ਕੌਰ ਗਰਚਾ ਨੇ ਹਲਕਾ ਖਰੜ ਦੀਆਂ ਸਮੱਸਿਆਵਾਂ ਸਬੰਧੀ ਮੈਂਬਰ ਪਾਰਲੀਮੈਂਟ ਸ੍ਰੀ ਮਨੀਸ਼ ਤਿਵਾੜੀ ਨਾਲ ਮੁਲਾਕਾਤ ਕੀਤੀ| ਇਸ ਮੁਲਾਕਾਤ ਵਿਚ ਜਿੱਥੇ ਉਨ੍ਹਾਂ ਹਲਕਾ ਦੀਆਂ ਸਮੱਸਿਆਵਾਂ ਤੋਂ ਸ੍ਰੀ ਤਿਵਾੜੀ ਨੂੰ ਜਾਣੂੰ ਕਰਵਾਇਆ ਉਸ ਦੇ ਨਾਲ ਹੀ ਹਲਕੇ ਦੇ ਵਿਕਾਸ ਦੀ ਰੂਪਰੇਖਾ ਉਲੀਕਣ ਦੀ ਵੀ ਮੰਗ ਕੀਤੀ|
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਗਰਚਾ ਨੇ ਕਿਹਾ ਕਿ ਸ੍ਰੀ ਤਿਵਾੜੀ ਨੇ ਉਨ੍ਹਾਂ ਨੂੰ ਵਿਸ਼ਵਾਸ ਦਿਵਾਇਆ ਹੈ ਕਿ ਕਿ ਲੋਕ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਹਲਕਾ ਖਰੜ ਤੋਂ ਜੋ ਸਮਰਥਨ ਮਿਲਿਆ, ਉਸ ਦਾ ਮੁੱਲ ਉਹ ਹਲਕੇ ਦਾ ਸਰਵਪੱਖੀ ਵਿਕਾਸ ਕਰਕੇ ਮੋੜਨਗੇ|

Leave a Reply

Your email address will not be published. Required fields are marked *