ਬੀ ਐਡ ਅਧਿਆਪਕ ਫਰੰਟ ਦਾ ਵਫਦ ਸਿੱਖਿਆ ਸਕੱਤਰ ਨੂੰ ਮਿਲਿਆ


ਐਸ ਏ ਐਸ ਨਗਰ, 29 ਅਕਤੂਬਰ (ਭਗਵੰਤ ਸਿੰਘ ਬੇਦੀ) ਬੀ ਐੱਡ ਅਧਿਆਪਕ ਫ਼ਰੰਟ ਪੰਜਾਬ ਦਾ ਇਕ ਵਫਦ ਸਿੱਖਿਆ ਸਕੱਤਰ ਸ਼੍ਰੀ ਕ੍ਰਿਸ਼ਨ ਕੁਮਾਰ ਨੁੰ ਮਿਲਿਆ| ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੰਟ ਦੇ ਬੁਲਾਰੇ ਨੇ ਦਸਿਆ ਕਿ ਇਸ ਮੌਕੇ ਵਫਦ ਵਲੋਂ ਸਿੱਖਿਆ ਸਕੱਤਰ ਨੂੰ ਅਧਿਆਪਕਾਂ ਦੀਆਂ ਮੰਗਾਂ ਬਾਰੇ ਜਾਣਕਾਰੀ ਦਿਤੀ ਗਈ|
ਉਹਨਾਂ ਦਸਿਆ ਕਿ ਇਸ ਮੌਕੇ ਵਫਦ ਵਲੋਂ ਸਿੱਖਿਆ ਸਕੱਤਰ ਤੋਂ ਮੰਗ ਕੀਤੀ ਗਈ ਕਿ ਪ੍ਰਾਇਮਰੀ ਤੋਂ ਮਾਸਟਰ ਵਿੱਚ ਕਾਡਰ ਤਰੱਕੀ ਦਿੱਤੀ ਜਾਵੇ ਅਤੇ ਬਾਹਰਲੇ ਰਾਜਾਂ ਤੋਂ ਉੱਚ ਸਿੱਖਿਆ ਪ੍ਰਾਪਤ ਅਧਿਆਪਕ ਦੀਆਂ ਤਰੱਕੀਆਂ ਦੇ ਕੇ ਤਰੱਕੀ ਕੋਟਾ ਵਧਾਇਆ ਜਾਵੇ, ਇਸਦੇ ਨਾਲ ਹੀ ਅਧਿਆਪਕਾਂ ਦੀਆਂ ਬਦਲੀਆਂ ਤੁਰੰਤ ਕਰਨ, ਕਪਲ ਕੇਸ ਬਦਲੀ ਵਿੱਚ ਮਨਪਸੰਦ ਸਟੇਸ਼ਨ ਦੇਣ, ਪ੍ਰਾਇਮਰੀ ਸਕੂਲਾਂ ਵਿੱਚ ਡਾਟਾ ਅਪਰੇਟਰ ਦੇਣ, ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਸਿੱਖਿਆ ਪ੍ਰੋਵਾਇਡਰਾਂ, ਕੱਚੇ  ਅਧਿਆਪਕਾਂ ਨੂੰ ਪੱਕੇ ਕਰਨ, ਬੇਰੁਜ਼ਗਾਰ ਅਧਿਆਪਕਾਂ ਲਈ ਅਸਾਮੀਆਂ ਦੀ ਗਿਣਤੀ ਵਧਾ ਕੇ ਸਕੂਲਾਂ ਵਿੱਚ ਨਿਯੁਕਤੀ ਕਰਨ ਦੀ ਮੰਗ ਕੀਤੀ ਗਈ| ਇਸ ਮੌਕੇ ਸਿੱਖਿਆ ਸਕੱਤਰ ਵਲੋਂ ਇਹਨਾਂ ਮੰਗਾਂ ਸਬੰਧੀ ਯੋਗ ਕਾਰਵਾਈ ਕਰਵਾਉਣ ਦਾ ਭਰੋਸਾ ਦਿਤਾ ਗਿਆ|  ਇਸ ਵਫਦ ਵਿੱਚ  ਸੁਖਦਰਸ਼ਨ ਸਿੰਘ ਬਠਿੰਡਾ,ਪ੍ਰਗਟ ਜੀਤ ਸਿੰਘ ਕਿਸ਼ਨਪੁਰਾ, ਪਰਮਜੀਤ ਸਿੰਘ ਫਿਰੋਜ਼ਪੁਰ, ਤੇਜਿੰਦਰ ਸਿੰਘ ਮੁਹਾਲੀ, ਦੇਪਿੰਦਰ ਸਿੰਘ ਫਾਜਿਲਕਾ, ਰਵਿੰਦਰ ਸਿੰਘ ਜਲੰਧਰ, ਕੁਲਜੀਤ ਸਿੰਘ ਫਤਹਿਗੜ੍ਹ ਸਾਹਿਬ, ਹਰਵਿੰਦਰ ਸਿੰਘ ਬਰਨਾਲਾ, ਦਵਿੰਦਰ ਸਿੰਘ ਮੋਗਾ, ਸਤਿੰਦਰ ਸਿੰਘ ਫਾਜ਼ਿਲਕਾ, ਕਮਲਜੀਤ ਸਿੰਘ ਜਲੰਧਰ ਸ਼ਾਮਲ ਸਨ| 

Leave a Reply

Your email address will not be published. Required fields are marked *