ਬੀ. ਐਸ. ਐਫ. ਜਵਾਨਾਂ ਵਲੋਂ ਪਾਕਿਸਤਾਨੀ ਘੁਸਪੈਠੀਆ ਢੇਰ

ਬਾੜਮੇਰ, 8 ਅਗਸਤ (ਸ.ਬ.) ਰਾਜਸਥਾਨ ਵਿੱਚ ਬਾੜਮੇਰ ਜ਼ਿਲ੍ਹੇ ਵਿੱਚ ਭਾਰਤ ਪਾਕਿਸਤਾਨ ਸਰਹੱਦ ਤੇ ਸਰਹੱਦੀ ਸੁਰੱਖਿਆ ਫੋਰਸ (ਬੀ.ਐਸ.ਐਫ.) ਦੇ ਜਵਾਨਾਂ ਨੇ ਭਾਰਤੀ ਸਰਹੱਦ ਵਿੱਚ ਦਾਖਲਾ ਕਰ ਰਹੇ ਇਕ ਪਾਕਿਸਤਾਨੀ ਘੁਸਪੈਠੀਏ ਨੂੰ ਮਾਰ ਗਿਰਾਇਆ ਹੈ| ਬੀ.ਐਸ.ਐਫ. ਦੇ ਸੂਤਰਾਂ ਨੇ ਦੱਸਿਆ ਕਿ ਬਾਖਾਸਰ ਥਾਣਾ ਖੇਤਰ ਦੀ ਮੋਹਰੀ ਚੌਕੀ ਕੋਲ  ਕਰੀਬ ਇਕ ਵਜੇ ਬੀ.ਐਸ.ਐਫ. ਦੇ ਜਵਾਨਾਂ ਨੇ ਇਕ ਪਾਕਿਸਤਾਨੀ ਨੌਜਵਾਨ ਨੂੰ ਤਾਰਬੰਦੀ ਵੱਲ ਆਉਂਦੇ ਦੇਖਿਆ| ਜਵਾਨਾਂ ਨੇ ਉਸ ਨੂੰ ਵਾਪਸ ਜਾਣ ਦੀ ਚਿਤਾਵਨੀ ਦਿੱਤੀ, ਜਿਸ ਨੂੰ ਉਸ ਨੇ ਅਣਸੁਣਾ ਕਰ ਦਿੱਤਾ ਅਤੇ ਤਾਰਬੰਦੀ ਪਾਰ ਕਰਨ ਦੀ ਕੋਸ਼ਿਸ਼ ਕਰਨ ਲੱਗਾ| ਇਸ ਤੋਂ ਬਾਅਦ ਜਵਾਨਾਂ ਨੇ ਗੋਲੀ ਚੱਲਾ ਦਿੱਤੀ, ਇਸ ਨਾਲ ਘੁਸਪੈਠੀਏ ਦੀ ਮੌਕੇ ਤੇ ਹੀ ਮੌਤ ਹੋ ਗਈ|
ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਬੀ.ਐਸ.ਐਫ. ਦੇ ਸੀਨੀਅਰ ਅਧਿਕਾਰੀ ਮੌਕੇ ਤੇ ਪਹੁੰਚ ਗਏ| ਉਨ੍ਹਾਂ ਨੇ ਸਥਾਨਕ ਪੁਲੀਸ ਨੂੰ ਵੀ ਸੂਚਨਾ ਦਿੱਤੀ| ਸੂਚਨਾ ਮਿਲਣ ਤੋਂ ਬਾਅਦ ਪੁਲੀਸ ਡਿਪਟੀ ਸੁਪਰਡੈਂਟ ਚੌਹਟਨ ਅਜੀਤ ਸਿੰਘ, ਬਾਖਾਸਰ ਥਾਣਾ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ| ਉਨ੍ਹਾਂ ਨੇ ਲਾਸ਼ ਪੋਸਟਮਾਰਟ ਲਈ ਭਿਜਵਾ ਦਿੱਤਾ ਹੈ| ਪੋਸਟਮਾਰਟਮ ਤੋਂ ਬਾਅਦ ਪਾਕਿਸਤਾਨ ਨੂੰ ਇਸ ਦੀ ਸੂਚਨਾ ਦਿੱਤੀ ਜਾਵੇਗੀ| ਦੱਸਣਯੋਗ ਹੈ ਕਿ ਹੁਣ ਹਾਲ ਹੀ ਵਿੱਚ ਸਰਹੱਦ ਪਾਰ ਆਈ ਨਕਲੀ ਨੋਟਾਂ ਦੀ ਖੇਪ ਫੜੀ ਗਈ| ਉਸ ਦੇ ਬਾਅਦ ਤੋਂ ਇੱਥੇ ਕਾਫ਼ੀ ਸਰਗਰਮੀ ਵਰਤੀ ਜਾ ਰਹੀ ਹੈ|

Leave a Reply

Your email address will not be published. Required fields are marked *