ਬੀ ਕੇ ਐਮ ਸਕੂਲ ਦੇ ਬੱਚਿਆਂ ਵੱਲੋਂ ਪ੍ਰਦੂਸ਼ਨ ਮੁਕਤ ਦਿਵਾਲੀ ਮਨਾਉਣ ਦਾ ਫੈਸਲਾ

ਪੰਚਕੂਲਾ, 11 ਅਕਤੂਬਰ (ਸ.ਬ.) ਦਿਵਾਲੀ ਨੂੰ ਪ੍ਰਦੂਸ਼ਨ ਮੁਕਤ ਅਤੇ ਸੁਰਖਿਅਕ ਮਨਾਉਣ ਦਾ ਸੰਦੇਸ਼ ਦੇਣ ਲਈ ਬੀ ਕੇ ਐਮ ਵਿਸ਼ਵਾਸ਼ ਸਕੂਲ ਪੰਚਕੂਲਾ ਵਿੱਚ ਵਿਸ਼ੇਸ਼ ਸਮਾਗਮ ਕਰਵਾਇਆ ਗਿਆ| ਇਸ ਮੌਕੇ ਸਕੂਲ ਦੇ ਬੱਚਿਆਂ ਨੇ ਮਾਰਕੀਟ ਵਿੱਚ ਜਾ ਕੇ ਨੁਕੜ ਨਾਟਕ ਵੀ ਪੇਸ਼ ਕੀਤਾ|
ਇਸ ਉਪਰੰਤ ਸਕੂਲ ਦੇ ਬੱਚਿਆਂ ਨੇ ਰੈਲੀ ਕਰਕੇ ਲੋਕਾਂ ਨੂੰ ਪਟਾਕੇ ਨਾ ਚਲਾਉਣ ਲਈ ਪ੍ਰੇਰਿਤ ਕੀਤਾ| ਸਕੂਲ ਦੀ ਪ੍ਰਿੰਸੀਪਲ ਨੀਲਿਮਾ ਵਿਸ਼ਵਾਸ਼ ਨੇ ਬੱਚਿਆਂ ਨੂੰ ਪਟਾਕਿਆਂ ਤੋਂ ਹੋਣ ਵਾਲੇ ਪ੍ਰਦੂਸ਼ਨ ਸਬੰਧੀ ਸੁਚੇਤ ਕੀਤਾ|

Leave a Reply

Your email address will not be published. Required fields are marked *