ਬੇਅੰਤ ਸਿੰਘ ਦੀ ਬੇਟੀ ਗੁਰਕੰਵਲ ਕੌਰ ਦੀ ਕਾਂਗਰਸ ਵਿੱਚ ਵਾਪਿਸੀ; ਦੋ ਦਿਨ ਪਹਿਲਾਂ ਪਾਰਟੀ ਛੱਡ ਕੇ ਭਾਜਪਾ ਵਿੱਚ ਹੋਏ ਸਨ ਸ਼ਾਮਿਲ

ਪਟਿਆਲਾ, 17 ਜਨਵਰੀ (ਸ.ਬ.) ਭਾਰਤੀ ਜਨਤਾ ਪਾਰਟੀ ਨੂੰ ਉਸ ਵੇਲੇ ਇਕ ਵੱਡਾ ਝਟਕਾ ਲੱਗਿਆ, ਜਦੋਂ ਸਿਰਫ ਦੋ ਦਿਨ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਿਲ ਹੋਣ ਵਾਲੀ ਸਾਬਕਾ ਮੁੱਖ ਮੰਤਰੀ ਸਵ. ਬੇਅੰਤ ਸਿੰਘ ਦੀ ਬੇਟੀ ਤੇ ਸੀਨੀਅਰ ਕਾਂਗਰਸੀ ਆਗੂ ਗੁਰਕੰਵਲ ਕੌਰ ਪਾਰਟੀ ਵਿੱਚ ਵਾਪਿਸ ਆ ਗਏ|
ਇਸ ਮੌਕੇ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਤੇ ਪਟਿਆਲਾ ਤੋਂ ਵਿਧਾਇਕ ਪਰਨੀਤ ਕੌਰ ਵੱਲੋਂ ਗੁਰਕੰਵਲ ਦਾ ਸਵਾਗਤ ਕੀਤਾ ਗਿਆ| ਉਨ੍ਹਾਂ ਨੇ ਕਿਹਾ ਕਿ ਗੁਰਕੰਵਲ ਦੀ ਘਰ ਵਾਪਿਸੀ ਇਸ ਗੱਲ ਦਾ ਸਬੂਤ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਅੰਦਰ ਕਾਂਗਰਸ ਦੇ ਪੱਖ ਵਿੱਚ ਲਹਿਰ ਚੱਲ ਰਹੀ ਹੈ|
ਕੈਪਟਨ ਅਮਰਿੰਦਰ ਨੇ ਕਿਹਾ ਕਿ ਗੁਰਕੰਵਲ ਦੀਆਂ ਕੁਝ ਸ਼ਿਕਾਇਤਾਂ ਸਨ, ਜਿਨ੍ਹਾਂ ਨੂੰ ਪਾਰਟੀ ਨੇ ਦੂਰ ਕਰ ਦਿੱਤਾ ਹੈ| ਜਦਕਿ ਗੁਰਕੰਵਲ ਨੇ ਕਿਹਾ ਕਿ ਉਹ ਕਾਂਗਰਸ ਦੇ ਆਪਣੇ ਸਿਆਸੀ ਪਰਿਵਾਰ ਵਿੱਚ ਵਾਪਿਸੀ ਕਰਕੇ ਖੁਸ਼ੀ ਮਹਿਸੂਸ ਕਰ ਰਹੀ ਹਨ|
ਪੰਜਾਬ ਸਰਕਾਰ ਵਿੱਚ ਸਾਬਕਾ ਮੰਤਰੀ ਗੁਰਕੰਵਲ 2002-2007 ਦੌਰਾਨ ਜਲੰਧਰ ਕੈਂਟ ਤੋਂ ਵਿਧਾਇਕ ਰਹੀ ਹਨ| ਉਹ ਸਾਬਕਾ ਮੰਤਰੀ ਤੇਜ਼ ਪ੍ਰਕਾਸ਼ ਸਿੰਘ ਦੀ ਭੈਣ ਤੇ ਗੁਰਕੀਰਤ ਕੋਟਲੀ ਅਤੇ ਰਵਨੀਤ ਸਿੰਘ ਬਿੱਟੂ ਦੀ ਭੂਆ ਹਨ|

Leave a Reply

Your email address will not be published. Required fields are marked *