ਬੇਰੁਜਗਾਰ ਅਧਿਆਪਕਾਂ ਦਾ ਧਰਨਾ ਜਾਰੀ

ਐਸ ਏ ਐਸ ਨਗਰ, 7 ਜੁਲਾਈ (ਸ.ਬ.) ਸੋਹਾਣਾ ਵਿਖੇ ਪਾਣੀ ਵਾਲੀ ਟੈਂਕੀ ਹੇਠਾਂ ਧਰਨਾ ਲਗਾ ਕੇ ਬੈਠੇ ਬੀ ਐਡ ਟੈਟ ਅਤੇ ਸਬਜੈਕਟ ਪਾਸ ਬੇਰੁਜਗਾਰ ਅਧਿਆਪਕ ਯੂਨੀਅਨ ਦਾ ਧਰਨਾ ਅੱਜ 24ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ| ਅੱਜ ਧਰਨੇ ਵਿੱਚ ਵੱਡੀ ਗਿਣਤੀ              ਬੇਰੁਜਗਾਰ ਅਧਿਆਪਕਾਂ ਨੇ ਹਿੱਸਾ ਲਿਆ| ਇਸ ਮੌਕੇ ਯੂਨੀਅਨ ਦੇ ਆਗੂਆਂ ਨੇ ਦਸਿਆ ਕਿ ਯੂਨੀਅਨ ਦੇ ਪੰਜ ਮੈਂਬਰ ਅੱਜ ਸੈਕਰੀਏਟ ਵਿਖੇ ਪੰਜਾਬ ਸਰਕਾਰ ਨਾਲ ਪੈਨਲ ਮੀਟਿੰਗ ਵਿੱਚ ਗਏ ਹੋਏ ਹਨ ਅਤੇ ਉਹਨਾਂ ਨੂੰ ਆਸ ਹੈ ਕਿ ਸਰਕਾਰ ਉਹਨਾਂ ਦੀਆਂ ਮੰਗਾਂ ਮੰਨ              ਲਵੇਗੀ| ਉਹਨਾਂ ਕਿਹਾ ਕਿ ਅੱਜ ਸਰਕਾਰ ਨੇ ਉਹਨਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ|

Leave a Reply

Your email address will not be published. Required fields are marked *